IMG-LOGO
ਹੋਮ ਪੰਜਾਬ: ਪੰਜਾਬ ਸਰਕਾਰ ਵੱਲੋਂ ਡੇਅਰੀ ਸੈਕਟਰ ਨੂੰ ਹੁਲਾਰਾ, 22.26 ਲੱਖ ਮਸਨੂਈ...

ਪੰਜਾਬ ਸਰਕਾਰ ਵੱਲੋਂ ਡੇਅਰੀ ਸੈਕਟਰ ਨੂੰ ਹੁਲਾਰਾ, 22.26 ਲੱਖ ਮਸਨੂਈ ਗਰਭਧਾਰਨ, 3.75 ਲੱਖ ਸੈਕਸਡ ਸੀਮਨ ਦੀਆਂ ਖੁਰਾਕਾਂ ਖਰੀਦੀਆਂ: ਖੁੱਡੀਆਂ

Admin User - Jul 30, 2025 07:16 PM
IMG

ਚੰਡੀਗੜ੍ਹ, 30 ਜੁਲਾਈ: ਪੰਜਾਬ ਸਰਕਾਰ ਨੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਸੈਕਟਰ ਵਿੱਚ ਵੱਡੀ ਪ੍ਰਗਤੀ ਕਰਦਿਆਂ 2024-25 ਦੇ ਵਿੱਤੀ ਸਾਲ ਦੌਰਾਨ 22.26 ਲੱਖ ਮਸਨੂਈ ਗਰਭਧਾਰਨ ਕਰਵਾਏ ਹਨ। ਇਹ ਜਾਣਕਾਰੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਸਾਨ ਭਵਨ ਵਿਖੇ ਆਯੋਜਿਤ ਸੈਮੀਨਾਰ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਨੇ 18.50 ਲੱਖ ਸੀਮਨ ਸਟ੍ਰਾਅ ਦਾ ਉਤਪਾਦਨ ਕੀਤਾ, ਜਿਸ ਵਿੱਚ 6.47 ਲੱਖ ਗਾਵਾਂ ਅਤੇ 12.03 ਲੱਖ ਮੱਝਾਂ ਲਈ ਹਨ।

ਉਨ੍ਹਾਂ ਕਿਹਾ ਕਿ ਉੱਚ ਜੈਨੇਟਿਕ ਯੋਗਤਾ ਵਾਲੀਆਂ ਨਸਲਾਂ ਦੀ ਉਤਪਤੀ ਨੂੰ ਉਤਸ਼ਾਹਿਤ ਕਰਨ ਅਤੇ ਅਵਾਰਾ ਪਸ਼ੂਆਂ ਦੀ ਸੰਖਿਆ ਘਟਾਉਣ ਲਈ 3.75 ਲੱਖ ਫ੍ਰੋਜ਼ਨ ਸੈਕਸਡ ਸੀਮਨ ਖਰੀਦੇ ਗਏ ਹਨ। ਇਸ ਦੇ ਨਾਲ-ਨਾਲ ਗਾਵਾਂ ਲਈ ਉੱਚ-ਗੁਣਵੱਤਾ ਵਾਲੇ 3.38 ਲੱਖ ਸੀਮਨ ਡੋਜ਼ ਵੀ ਖਰੀਦੀਆਂ ਗਈਆਂ ਹਨ ਤਾਂ ਜੋ ਸੀਮਨ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ।

ਸੈਮੀਨਾਰ "ਪਸ਼ੂਆਂ ਦੇ ਪਾਲਣ-ਪੋਸ਼ਣ, ਵਾਰ-ਵਾਰ ਪ੍ਰਜਨਨ ਅਤੇ ਬਿਮਾਰੀ ਦੇ ਕੰਟਰੋਲ ਲਈ ਨਵੀਨਤਾਕਾਰੀ ਪਹੁੰਚ" ਵਿਸ਼ੇ 'ਤੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਅਤੇ ਵਿਭਾਗ ਦੇ ਵਿਦਵਾਨਾਂ ਨੇ ਨਵੇਂ ਤਰੀਕਿਆਂ ਅਤੇ ਤਕਨਾਲੋਜੀ ਬਾਰੇ ਵਿਚਾਰ ਸਾਂਝੇ ਕੀਤੇ।

ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਸਨੂਈ ਗਰਭਧਾਰਨ ਰਾਹੀਂ ਉਤਪਾਦਕਤਾ ਵਧਾਉਣ ਦੇ ਨਾਲ-ਨਾਲ ਟੀਕਾਕਰਨ ਪ੍ਰੋਗਰਾਮ ਲਾਗੂ ਕਰਨ ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਸ਼ੂ ਪਾਲਣ ਖੇਤਰ ਵਿੱਚ ਨਿਰੰਤਰ ਨਵੇਂ ਉਪਕਰਮ ਕਰ ਰਹੀ ਹੈ।

ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਵੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਟੀਮ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸਾਰੀ ਜਾਣਕਾਰੀ ਦਿੱਤੀ ਅਤੇ ਫੀਲਡ ਸਟਾਫ ਨੂੰ ਨਿਰਦੇਸ਼ ਦਿੱਤਾ ਕਿ ਉਹ ਪਸ਼ੂਆਂ ਨੂੰ ਸਮੇਂ ਸਿਰ ਡਾਕਟਰੀ ਸਹੂਲਤਾਂ ਦਿਨ। ਉਨ੍ਹਾਂ ਨੇ ਕਿਹਾ ਕਿ ਪਸ਼ੂ ਪਾਲਕਾਂ ਨੂੰ ਕਿਸੇ ਵੀ ਮੁਸ਼ਕਲ ਤੋਂ ਬਚਾਉਣ ਲਈ ਫੀਲਡ ਪੱਧਰ 'ਤੇ ਸਰਵੋਤਮ ਸੇਵਾਵਾਂ ਦਿੱਤੀਆਂ ਜਾਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.