ਤਾਜਾ ਖਬਰਾਂ
ਚੰਡੀਗੜ੍ਹ:- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ 6 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਸਨਮੁਖ ਹੋ ਕੇ ਪੇਸ਼ ਹੋਣ ਜਾ ਰਹੇ ਹਨ।
ਦੱਸਣ ਯੋਗ ਹੈ ਕਿ ਬੀਤੇ ਦਿਨੀ ਸ੍ਰੀਨਗਰ ਵਿਖੇ ਭਾਸ਼ਾ ਵਿਭਾਗ ਦੇ ਪ੍ਰੋਗਰਾਮ ਜੋ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖ ਕੇ ਕਰਵਾਇਆ ਗਿਆ ਸੀ, ਚ ਪ੍ਰਸਿੱਧ ਪੰਜਾਬੀ ਗਾਇਕ ਬੀਰ ਸਿੰਘ ਨੇ ਵੀ ਇਸ ਧਾਰਮਿਕ ਪ੍ਰੋਗਰਾਮ ਚ ਸਿਰਕਤ ਕੀਤੀ ਗਈ ਸੀ , ਪਰ ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਗਾਇਕ ਬੀਰ ਸਿੰਘ ਨੇ ਉੱਥੇ ਨੱਚਣ ਟੱਪਣ ਵਾਲੇ ਗੀਤ ਗਾਏ ਅਤੇ ਆਪਣੇ ਨਾਲ ਖੁਦ ਸਰੋਤਿਆਂ ਨੂੰ ਵੀ ਨਚਾਇਆ । ਇਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਭਾਵੇਂ ਕਿ ਸਿੱਖ ਸੰਸਥਾਵਾਂ ਵੱਲੋਂ ਨੋਟਿਸ ਲੈਣ ਤੋਂ ਬਾਅਦ ਗਾਇਕ ਬੀਰ ਸਿੰਘ ਨੇ ਵੀਡੀਓ ਅਤੇ ਲਿਖਤੀ ਮਾਫੀ ਵੀ ਮੰਗੀ ਤੇ ਉਹ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਏ ਇਸ ਤੋਂ ਇਲਾਵਾ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਿਹੜੇ ਕਿ ਇਸ ਪ੍ਰੋਗਰਾਮ ਦੇ ਪ੍ਰਬੰਧਕ ਸਨ ਵੱਲੋਂ ਵੀ ਬੀਰ ਸਿੰਘ ਦੀ ਗਲਤੀ ਕੱਢਦਿਆਂ, ਸਿੱਖ ਜਗਤ ਤੋਂ ਮਾਫੀ ਵੀ ਮੰਗੀ ਸੀ । ਪਰ ਇੱਕ ਦਿਨ ਬਾਅਦ ਸ਼੍ਰੋਮਣੀ ਕਮੇਟੀ ਦੇ ਨੋਟਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਵੱਲੋਂ ਇਸ ਸਬੰਧੀ ਨੋਟਿਸ ਲਿਆ ਗਿਆ ਜਿਸ ਵਿੱਚ ਉਸਨੇ ਭਾਸ਼ਾ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਣ ਲਈ ਸੱਦਿਆ ਗਿਆ ਅਤੇ ਇਸ ਘਟਨਾਂ ਬਾਰੇ ਪੂਰਾ ਪੱਖ ਪੇਸ਼ ਕਰਨ ਲਈ ਕਿਹਾ ਗਿਆ।
ਉਧਰ ਦੂਜੇ ਪਾਸੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਦਿਲੋਂ ਅਤੇ ਉਹਨਾਂ ਦਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹਨ , ਇਸ ਲਈ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਸੱਦੇ ਤੇ ਖੁਦ ਨਿਮਾਣੇ ਸਿੱਖ ਵਜੋਂ ਪੇਸ਼ ਹੋਣ ਜਾ ਰਹੇ ਹਨ ।
Get all latest content delivered to your email a few times a month.