IMG-LOGO
ਹੋਮ ਪੰਜਾਬ: ਰੂਪਨਗਰ ਪੁਲਿਸ ਨੇ "ਅਪਰੇਸ਼ਨ ਸੀਲ-18" ਤਹਿਤ 07 ਇੰਟਰਸਟੇਟ ਨਾਕੇ ਲਗਾ...

ਰੂਪਨਗਰ ਪੁਲਿਸ ਨੇ "ਅਪਰੇਸ਼ਨ ਸੀਲ-18" ਤਹਿਤ 07 ਇੰਟਰਸਟੇਟ ਨਾਕੇ ਲਗਾ ਕੇ ਵੱਡੀ ਸਫ਼ਲਤਾ ਕੀਤੀ ਹਾਸਲ

Admin User - Aug 09, 2025 04:56 PM
IMG


ਐੱਸਐੱਸਪੀ ਖੁਰਾਣਾ ਨੇ ਪੰਜਾਬ-ਹਿਮਾਚਲ ਪ੍ਰਦੇਸ਼ ਦੀ ਸਰਹੱਦ ਪਿੰਡ ਢੇਰੋਵਾਲ ਵਿਖੇ ਖੁਦ ਅਪਰੇਸ਼ਨ ਦੀ ਕੀਤੀ ਅਗਵਾਈ

ਐਨ.ਡੀ.ਪੀ.ਐਸ. ਐਕਟ ਤਹਿਤ 02 ਮੁਕੱਦਮੇ, ਐਕਸਾਇਜ਼ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 4 ਵਿਅਕਤੀ ਕੀਤੇ ਗ੍ਰਿਫ਼ਤਾਰ 

ਰੂਪਨਗਰ, 09 ਅਗਸਤ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਅਧੀਨ ਅਤੇ ਆਮ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾ ਹਿੱਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਸ਼੍ਰੀ ਗੋਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿੱਚ ਨਸ਼ੇ ਨੂੰ ਖਤਮ ਕਰਨ ਲਈ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੀ ਲੜੀ ਵਿੱਚ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਰੂਪਨਗਰ ਰੇਂਜ, ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਨਾਲ ਲੱਗਦੇ ਸੂਬੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਤੇ 07 ਇੰਟਰਸਟੇਟ ਨਾਕੇ ਲਗਾ ਕੇ "ਅਪਰੇਸ਼ਨ ਸੀਲ-18" ਚਲਾਇਆ ਗਿਆ। ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਪੰਜਾਬ-ਹਿਮਾਚਲ ਪ੍ਰਦੇਸ਼ ਦੀ ਸਰਹੱਦ ਪਿੰਡ ਢੇਰੋਵਾਲ ਵਿਖੇ ਇਸ ਅਪਰੇਸ਼ਨ ਦੀ ਆਪ ਅਗਵਾਈ ਕੀਤੀ।

ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਵਿੱਚ 02 ਐਸ.ਪੀਜ, 04 ਡੀ.ਐਸ.ਪੀਜ, 08 ਇੰਸਪੈਕਟਰ ਅਤੇ 105 ਦੇ ਕਰੀਬ ਪੁਲਿਸ ਮੁਲਾਜਮ ਲਗਾਏ ਗਏ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ 02 ਮੁਕੱਦਮੇ ਦਰਜ ਕੀਤੇ ਗਏ, ਜਿਨ੍ਹਾਂ ਵਿੱਚ 03 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 25 ਗ੍ਰਾਮ ਨਸ਼ੀਲਾ ਪਾਊਡਰ ਅਤੇ ਐਕਸਾਇਜ਼ ਐਕਟ ਤਹਿਤ 01 ਮੁਕੱਦਮਾ ਦਰਜ ਰਜਿਸਟਰ ਕਰਕੇ 01 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਪਾਸੋਂ ਫਾਰ ਸੇਲ ਇਨ ਚੰਡੀਗੜ੍ਹ ਦੀ ਸ਼ਰਾਬ ਬਰਾਮਦ ਕੀਤੀ ਗਈ। 

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ 20 ਸ਼ੱਕੀ ਵਿਅਕਤੀਆਂ ਨੂੰ ਰਾਉਂਡ ਅੱਪ ਕਰਕੇ ਪੁੱਛਗਿੱਛ ਕੀਤੀ ਗਈ, 183 ਵਹੀਕਲ ਚੈੱਕ ਕੀਤੇ ਗਏ, ਜਿਹਨਾਂ ਵਿੱਚ 70 ਵਹੀਕਲਾਂ ਦੇ ਟਰੈਫਿਕ ਚਲਾਨ ਕੀਤੇ ਗਏ ਹਨ ਅਤੇ 04 ਵਹੀਕਲਾਂ ਨੂੰ ਇੰਮਪਾਊਂਡ ਕੀਤਾ ਗਿਆ ਹੈ।

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵਲੋਂ ਦੱਸਿਆ ਗਿਆ ਕਿ ਰੂਪਨਗਰ ਪੁਲਿਸ ਵਲੋਂ ਪਹਿਲਾਂ ਹੀ ਵਿਸ਼ੇਸ਼ ਮੁਹਿੰਮ ਆਰੰਭ ਕਰਕੇ ਰੋਜ਼ਾਨਾ ਹੀ ਗਸ਼ਤਾਂ, ਨਾਕਾਬੰਦੀਆਂ ਅਤੇ ਸਰਚ ਕਰਵਾ ਕੇ ਜਿੱਥੇ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉੱਥੇ ਹੀ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕੀਤੀ ਜਾ ਰਹੀ ਹੈ। 

ਐੱਸਐੱਸਪੀ ਖੁਰਾਣਾ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਨਹੀ ਚੁੱਕਣ ਦਿੱਤਾ ਜਾਵੇਗਾ। ਜ਼ਿਲ੍ਹੇ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਰੂਪਨਗਰ ਪੁਲਿਸ ਵਲੋਂ ਵਿੱਢੀ ਮੁਹਿੰਮ ਨੂੰ ਅੱਗੇ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.