ਤਾਜਾ ਖਬਰਾਂ
ਅੰਮ੍ਰਿਤਸਰ:- ਅੱਜ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਰਬ ਸੰਮਤੀ ਨਾਲ ਡੈਲੀਗੇਟਾਂ ਵੱਲੋਂ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਚੁਣ ਲਿਆ ਗਿਆ ਹੈ। ਉਹਨਾਂ ਦੇ ਨਾਮ ਦੀ ਪੇਸ਼ਕਸ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੰਸ ਚੋਂ ਬਾਬਾ ਸਰਬਜੋਤ ਸਿੰਘ ਬੇਦੀ ਨੇ ਕੀਤੀ , ਤਾਇਦ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੰਗੋਵਾਲ ਨੇ ਕੀਤਾ । ਇਸ ਮੌਕੇ ਸ਼ਹੀਦ ਭਾਈ ਅਮਰੀਕ ਸਿੰਘ ਦੀ ਪੁੱਤਰੀ ਬੀਬੀ ਸਤਵੰਤ ਕੌਰ ਨੂੰ ਨਵੇਂ ਅਕਾਲੀ ਦਲ ਦੀ ਚੇਅਰ ਪਰਸਨ ਚੁਣ ਲਿਆ ਗਿਆ ਹੈ।
ਇਸ ਮੌਕੇ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਗੁਰ ਪ੍ਰਤਾਪ ਸਿੰਘ ਵਡਾਲਾ , ਜਥੇਦਾਰ ਸੰਤਾ ਸਿੰਘ ਉਮੈਦਪੁਰੀ , ਮਨਪ੍ਰੀਤ ਸਿੰਘ ਇਆਲੀ ,ਇਕਬਾਲ ਸਿੰਘ ਵਿੱਚ ਝੂਦਾ ਤੇ ਬੀਬੀ ਸਤਵੰਤ ਕੌਰ ਤੋਂ ਇਲਾਵਾ ਪ੍ਰੇਮ ਸਿੰਘ ਚੰਦੂ ਮਾਜਰਾ ,ਬੀਬੀ ਜਗੀਰ ਕੌਰ ਪਰਮਿੰਦਰ ਸਿੰਘ ਢੀਡਸਾ , ਬੀਬੀ ਪਰਮਜੀਤ ਕੌਰ ਗੁਲਸ਼ਨ ਤੋਂ ਇਲਾਵਾ ਵੱਡੇ ਪੱਧਰ ਤੇ ਡੈਲੀਗੇਟ ਸ਼ਾਮਿਲ ਹੋਏ ।
Get all latest content delivered to your email a few times a month.