ਤਾਜਾ ਖਬਰਾਂ
ਅਵਾਰਾ ਕੁੱਤਿਆਂ ਦੇ ਵਧਦੇ ਖਤਰੇ ਨੂੰ "ਬਹੁਤ ਹੀ ਭਿਆਨਕ" ਕਰਾਰ ਦਿੰਦਿਆਂ, ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਅਤੇ ਨਾਗਰਿਕ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਰੇ ਇਲਾਕਿਆਂ ਤੋਂ ਅਵਾਰਾ ਕੁੱਤਿਆਂ ਨੂੰ ਤੁਰੰਤ ਚੁੱਕ ਕੇ ਆਸਰਾ-ਘਰਾਂ ਵਿੱਚ ਰੱਖਿਆ ਜਾਵੇ। ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਆਰ. ਮਹਾਦੇਵਨ ਦੀ ਬੈਂਚ ਨੇ ਸਪਸ਼ਟ ਕੀਤਾ ਕਿ ਲਗਭਗ 5,000 ਕੁੱਤਿਆਂ ਲਈ ਆਸਰਾ-ਘਰ ਬਣੇ ਹੋਣੇ ਚਾਹੀਦੇ ਹਨ ਅਤੇ ਉੱਥੇ ਨਸਬੰਦੀ ਤੇ ਟੀਕਾਕਰਨ ਲਈ ਕਰਮਚਾਰੀ ਤਾਇਨਾਤ ਕੀਤੇ ਜਾਣ। ਅਦਾਲਤ ਨੇ ਚੇਤਾਵਨੀ ਦਿੱਤੀ ਕਿ ਜੋ ਵੀ ਵਿਅਕਤੀ ਜਾਂ ਸੰਗਠਨ ਕੁੱਤਿਆਂ ਨੂੰ ਚੁੱਕਣ ਦੀ ਕਾਰਵਾਈ ਵਿੱਚ ਰੁਕਾਵਟ ਪੈਦਾ ਕਰੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਅਦਾਲਤ ਨੇ ਜ਼ੋਰ ਦਿੱਤਾ ਕਿ ਨਵਜੰਮੇ ਤੇ ਛੋਟੇ ਬੱਚਿਆਂ ਨੂੰ ਅਵਾਰਾ ਕੁੱਤਿਆਂ ਦੇ ਕੱਟਣ ਅਤੇ ਰੇਬੀਜ਼ ਦੇ ਖਤਰੇ ਤੋਂ ਬਚਾਉਣਾ ਸਭ ਤੋਂ ਵੱਡੀ ਤਰਜੀਹ ਹੈ। ਇਸ ਨਾਲ ਨਾਲ, ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਕੁੱਤੇ ਦੇ ਕੱਟਣ ਦੀਆਂ ਘਟਨਾਵਾਂ ਦੀ ਤੁਰੰਤ ਸ਼ਿਕਾਇਤ ਲਈ ਹੈਲਪਲਾਈਨ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਹ ਕਦਮ ਉਸ ਸਮੇਂ ਆਏ ਹਨ ਜਦੋਂ ਅਦਾਲਤ ਨੇ 28 ਜੁਲਾਈ ਨੂੰ ਦਿੱਲੀ ਵਿੱਚ ਕੁੱਤੇ ਦੇ ਕੱਟਣ ਨਾਲ ਰੇਬੀਜ਼ ਹੋਣ ਦੀ ਇੱਕ ਮੀਡੀਆ ਰਿਪੋਰਟ ’ਤੇ ਸੁਚੇਤਨਾ ਲਈ ਸੀ।
Get all latest content delivered to your email a few times a month.