ਤਾਜਾ ਖਬਰਾਂ
ਜੰਡਿਆਲਾ ਗੁਰੂ, 11 ਅਗਸਤ (ਮਲਕੀਤ ਸਿੰਘ ਚੀਦਾ) – ਹਲਕਾ ਜੰਡਿਆਲਾ ਗੁਰੂ ਦੇ ਪਿੰਡ ਨਿੱਜਰਪੁਰ ਵਿੱਚ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇੱਕ ਵੱਡਾ ਇਕੱਠ ਆਯੋਜਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਸਨਮਾਨਿਤ ਕੀਤਾ।
ਇਕੱਠ ਨੂੰ ਸੰਬੋਧਨ ਕਰਦੇ ਹੋਏ ਡੈਨੀ ਬੰਡਾਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਗਰੀਬਾਂ ਨੂੰ 30-30 ਕਿਲੋ ਕਣਕ ਮਿਲਦੀ ਸੀ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਿਰਫ 5-5 ਕਿਲੋ ਹੀ ਮਿਲ ਰਹੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਔਰਤਾਂ ਨੂੰ 1000-1000 ਰੁਪਏ ਦੇਣ ਦੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾਇਆ। ਡੈਨੀ ਬੰਡਾਲਾ ਨੇ ਗੁੰਡਾਗਰਦੀ, ਗੈਂਗਸਟਰ ਹਿੰਸਾ ਅਤੇ ਕਾਨੂੰਨ-ਵਿਵਸਥਾ ਦੀ ਬਿਗੜਦੀ ਹਾਲਤ 'ਤੇ ਵੀ ਚਿੰਤਾ ਪ੍ਰਗਟਾਈ।
ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਹਲਕੇ ਵਿੱਚ ਵਿਕਾਸ ਦੇ ਕੰਮ ਠੱਪ ਹੋ ਚੁੱਕੇ ਹਨ ਅਤੇ ਸਰਕਾਰ ਵੱਲੋਂ ਲੋਕਾਂ ਦੀਆਂ ਮੁੱਢਲੀ ਜ਼ਰੂਰਤਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ। ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਕੇ, ਪਿੰਡ ਨਿੱਜਰਪੁਰ ਦੇ ਸੈਂਕੜੇ ਵਾਸੀਆਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਤੇ ਨੰਬਰਦਾਰ ਸੁਖਦੇਵ ਸਿੰਘ ਮਿੰਟੂ, ਸੀਨੀਅਰ ਆਗੂ ਧਰਮਿੰਦਰ ਸਿੰਘ ਵੀਰ, ਬਲਾਕ ਸੰਮਤੀ ਚੇਅਰਮੈਨ ਹਰਜੀਤ ਸਿੰਘ ਬੰਡਾਲਾ, ਸਾਬਕਾ ਸਰਪੰਚ ਜੋਗਾ ਸਿੰਘ, ਮੰਗਲ ਸਿੰਘ, ਖਜਾਨ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ, ਦਰਸ਼ਨ ਸਿੰਘ, ਰਾਜਾ ਨਿੱਜਰਪੁਰ ਸਮੇਤ ਕਈ ਹੋਰ ਪਿੰਡ ਵਾਸੀਆਂ ਨੇ ਕਾਂਗਰਸ ਦਾ ਹੱਥ ਫੜਿਆ।
Get all latest content delivered to your email a few times a month.