ਤਾਜਾ ਖਬਰਾਂ
ਬਿਹਾਰ ਵਿੱਚ 50 ਲੱਖ ਵੋਟਾਂ ਦੇ ਘੁਟਾਲੇ ਦੇ ਖੁਲਾਸੇ 'ਤੇ ਵਿਰੋਧੀ ਧਿਰ ਵੱਲੋਂ ਐਸਆਈਆਰ ਦੇ ਖ਼ਿਲਾਫ਼ ਵਿਰੋਧ ਜਾਰੀ ਹੈ। 'ਆਪ' ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਭਾਜਪਾ 'ਤੇ ਭਾਰਤ ਵਿੱਚ ਲੋਕਤੰਤਰ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ। ਕੰਗ ਨੇ ਕਿਹਾ ਕਿ ਵੋਟਰ ਸੂਚੀ ਤੋਂ ਕਿਸੇ ਦਾ ਨਾਮ ਹਟਾਉਣਾ ਲੋਕਤੰਤਰ ਲਈ ਗੰਭੀਰ ਖ਼ਤਰਾ ਹੈ। ਉਨ੍ਹਾਂ ਅਨੁਸਾਰ, ਚੋਣ ਕਮਿਸ਼ਨ ਨੂੰ ਇਸ ਮਾਮਲੇ 'ਤੇ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ, ਪਰ ਜਦੋਂ ਵਿਰੋਧੀ ਧਿਰ ਦੇ ਚੁਣੇ ਨੁਮਾਇੰਦੇ ਸ਼ਾਂਤੀਪੂਰਵਕ ਮਿਲਣ ਦੀ ਕੋਸ਼ਿਸ਼ ਕਰਦੇ ਹਨ, ਤਾਂ ਉਨ੍ਹਾਂ ਨੂੰ ਇਨਕਾਰ ਕਰਕੇ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ। ਕੰਗ ਨੇ ਸਪਸ਼ਟ ਕੀਤਾ ਕਿ ਵਿਰੋਧੀ ਧਿਰ ਭਾਜਪਾ ਤੋਂ ਨਹੀਂ ਡਰੇਗੀ ਅਤੇ ਸ਼ਾਂਤੀਪੂਰਵਕ ਵਿਰੋਧ ਜਾਰੀ ਰੱਖੇਗੀ।
Get all latest content delivered to your email a few times a month.