ਤਾਜਾ ਖਬਰਾਂ
ਆਜ਼ਾਦੀ ਦਿਵਸ 15 ਅਗਸਤ ਨੂੰ ਧਿਆਨ ਵਿੱਚ ਰੱਖਦਿਆਂ, ਅੰਮ੍ਰਿਤਸਰ ਪੁਲਿਸ ਨੇ ਸ਼ਹਿਰ ਭਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ। ਇਸ ਸੰਦਰਭ ਵਿੱਚ ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਭਾਰੀ ਪੁਲਿਸ ਫੋਰਸ ਦੇ ਨਾਲ ਅੰਮ੍ਰਿਤਸਰ ਬੱਸ ਸਟੈਂਡ ‘ਤੇ ਪੂਰੀ ਤਰ੍ਹਾਂ ਜਾਂਚ ਕੀਤੀ ਅਤੇ ਹਰ ਕੋਨੇ ਦਾ ਮੁਆਇਨਾ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਕਮਿਸ਼ਨਰ ਗੁਰਮੀਤ ਸਿੰਘ ਭੁੱਲਰ ਦੇ ਨੇਤ੍ਰਿਤਵ ਹੇਠ ਸੀਨੀਅਰ ਅਧਿਕਾਰੀ, ਖ਼ਾਸ ਟੀਮਾਂ ਅਤੇ ਸੁਰੱਖਿਆ ਦਲ ਵਿਆਪਕ ਚੈਕਿੰਗ ਮੁਹਿੰਮ ਚਲਾ ਰਹੇ ਹਨ।
ਸੁਰੱਖਿਆ ਯੋਜਨਾ ਦੇ ਤਹਿਤ ਬੱਸ ਸਟੈਂਡ, ਰੇਲਵੇ ਸਟੇਸ਼ਨ, ਸਰਕਾਰੀ-ਨਿੱਜੀ ਇਮਾਰਤਾਂ, ਸ਼ਾਪਿੰਗ ਮਾਲ ਅਤੇ ਹੋਰ ਭੀੜ ਵਾਲੀਆਂ ਥਾਵਾਂ ‘ਤੇ ਵਿਸ਼ੇਸ਼ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਸਲੇਪਰ ਡੋਗਜ਼, ਬੰਬ ਸਕਵਾਡ, ਮੈਟਲ ਡਿਟੈਕਟਰ ਅਤੇ ਸੀਸੀਟੀਵੀ ਨਿਗਰਾਨੀ ਪ੍ਰਣਾਲੀ ਦੀ ਮਦਦ ਨਾਲ ਹਰ ਸ਼ੱਕੀ ਗਤੀਵਿਧੀ ‘ਤੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ।
ਡੀਸੀਪੀ ਆਲਮ ਵਿਜੇ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਸੀਪੀਓ ਵੱਲੋਂ ਮਿਲੇ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਹਰੇਕ ਮਹੱਤਵਪੂਰਨ ਸਥਾਨ ‘ਤੇ ਤੈਨਾਤ ਫੋਰਸ ਨੂੰ ਹੋਰ ਚੌਕਸੀ ਬਰਤਣ ਲਈ ਕਿਹਾ ਗਿਆ ਹੈ। ਇਸਦੇ ਨਾਲ ਦਫ਼ਤਰਾਂ ਅਤੇ ਸੰਵੇਦਨਸ਼ੀਲ ਸੰਸਥਾਵਾਂ ਦੀ ਵੀ ਖ਼ਾਸ ਸੁਰੱਖਿਆ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਪਹਿਲਾਂ ਹੀ ਨਿਪਟਿਆ ਜਾ ਸਕੇ।
ਪੁਲਿਸ ਵੱਲੋਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਸਮਾਨ ਬਾਰੇ ਤੁਰੰਤ ਨੇੜਲੇ ਪੁਲਿਸ ਸਟੇਸ਼ਨ ਜਾਂ ਹੈਲਪਲਾਈਨ ਨੰਬਰ ‘ਤੇ ਜਾਣਕਾਰੀ ਦੇਣ, ਤਾਂ ਜੋ ਸਾਰੇ ਮਿਲ ਕੇ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
Get all latest content delivered to your email a few times a month.