ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 15 ਅਗਸਤ ਨੂੰ ਲਾਲ ਕਿਲ੍ਹੇ ਵਿੱਚ ਹੋਏ ਸਮਾਗਮ ਦੌਰਾਨ ਨਾਭਾ ਨੇੜਲੇ ਪਿੰਡ ਦੇ ਅੰਮ੍ਰਿਤਧਾਰੀ ਗੁਰਸਿੱਖ ਸਰਪੰਚ ਗੁਰਧਿਆਨ ਸਿੰਘ ਨੂੰ ਕਿਰਪਾਨ ਕਾਰਨ ਦਾਖਲ ਨਾ ਹੋਣ ਦੇਣ ਦੀ ਘਟਨਾ ਦੀ ਤਿੱਖੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਧਾਰਮਿਕ ਪ੍ਰਤੀਕਾਂ ’ਤੇ ਪਾਬੰਦੀ ਲਗਾਉਣਾ ਸਿੱਖ ਵਿਰੋਧੀ ਸੋਚ ਦਾ ਸਪੱਸ਼ਟ ਉਦਾਹਰਨ ਹੈ।
ਧਾਮੀ ਨੇ ਦਰਸਾਇਆ ਕਿ ਸਿੱਖਾਂ ਨੇ ਦੇਸ਼ ਦੀ ਆਜ਼ਾਦੀ ਲਈ ਬੇਅੰਤ ਕੁਰਬਾਨੀਆਂ ਦਿੱਤੀਆਂ, ਪਰ ਅਜੇ ਵੀ ਉਹਨਾਂ ਨੂੰ ਆਪਣੇ ਸੰਵਿਧਾਨਕ ਹੱਕਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਜਿਹਾ ਮਹੱਤਵਪੂਰਨ ਸਮੇਂ ‘ਤੇ ਵੀ ਜੇਕਰ ਸਿੱਖਾਂ ਨੂੰ ਆਪਣੇ 5 ਕਕਾਰਾਂ ਵਿਚੋਂ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਿਆ ਜਾਵੇ, ਤਾਂ ਇਹ ਸਪੱਸ਼ਟ ਸੰਕੇਤ ਹੈ ਕਿ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਨੂੰ ਮੰਗ ਕੀਤੀ ਕਿ ਜਿੰਮੇਵਾਰ ਅਧਿਕਾਰੀਆਂ ‘ਤੇ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਇਸ ਤਰ੍ਹਾਂ ਦੀ ਘਟਨਾ ਨਾ ਕਰ ਸਕੇ।
Get all latest content delivered to your email a few times a month.