ਤਾਜਾ ਖਬਰਾਂ
ਨੰਗਲ ਦੇ ਸੇਵਾ ਸਦਨ ਵਿੱਚ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਹਰ ਐਤਵਾਰ “ਸਾਡਾ ਐਮ.ਐਲ.ਏ. ਸਾਡੇ ਵਿਚ” ਪ੍ਰੋਗਰਾਮ ਤਹਿਤ ਇਲਾਕੇ ਦੇ ਵਾਸੀਆਂ ਨਾਲ ਸਿੱਧੀ ਗੱਲਬਾਤ ਕੀਤੀ ਜਾਂਦੀ ਹੈ। ਇਸ ਦੌਰਾਨ ਪੰਚਾਇਤਾਂ, ਧਾਰਮਿਕ ਸੰਸਥਾਵਾਂ, ਸਮਾਜ ਸੇਵੀ ਸੰਗਠਨਾਂ ਤੋਂ ਇਲਾਵਾ ਵਿਦਿਆਰਥੀ, ਬਜ਼ੁਰਗ ਅਤੇ ਆਮ ਲੋਕ ਆਪਣੇ ਮੁੱਦੇ ਮੰਤਰੀ ਸਾਹਿਬ ਦੇ ਸਾਹਮਣੇ ਰੱਖਦੇ ਹਨ। ਸੈਂਕੜੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਅਧਿਕਾਰੀਆਂ ਨੂੰ ਮੌਕੇ 'ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜਾਂਦੇ ਹਨ।
ਲੋਕਾਂ ਦਾ ਕਹਿਣਾ ਹੈ ਕਿ ਹੁਣ ਉਹਨਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਂਦੇ, ਕਿਉਂਕਿ ਸਮੱਸਿਆ ਸਿੱਧੇ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਆ ਕੇ ਤੁਰੰਤ ਹੱਲ ਹੁੰਦੀ ਹੈ। ਹਰ ਐਤਵਾਰ ਲਗਭਗ 500 ਤੋਂ ਵੱਧ ਲੋਕ ਇੱਥੇ ਹਾਜ਼ਰੀ ਲਗਾਉਂਦੇ ਹਨ, ਜਿੱਥੇ ਬਿਜਲੀ, ਪਾਣੀ, ਸੀਵਰੇਜ, ਸੜਕਾਂ, ਸਕੂਲਾਂ, ਹਸਪਤਾਲਾਂ ਤੇ ਨੌਜਵਾਨਾਂ ਨਾਲ ਸੰਬੰਧਿਤ ਮੁੱਦਿਆਂ ’ਤੇ ਵਿਚਾਰ ਤੇ ਕਾਰਵਾਈ ਹੁੰਦੀ ਹੈ।
ਸੋਸ਼ਲ ਮੀਡੀਆ ਤੇ ਵੀ ਇਸ ਵਿਲੱਖਣ ਉਪਰਾਲੇ ਦੀ ਭਰਵੀਂ ਵਾਹ ਵਾਹੀ ਹੋ ਰਹੀ ਹੈ। ਅੱਜ ਦੇ ਕੈਂਪ ਵਿਚ ਇਲਾਕੇ ਦੇ ਪੰਚ-ਸਰਪੰਚ, ਨੌਜਵਾਨ, ਬਜ਼ੁਰਗ ਤੇ ਵੱਖ-ਵੱਖ ਸੰਗਠਨਾਂ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਹਾਜ਼ਰ ਸਨ ਅਤੇ ਉਨ੍ਹਾਂ ਨੇ ਮੰਤਰੀ ਦੀ ਇਸ ਪਹਿਲ ਨੂੰ ਸ਼ਲਾਘਾਯੋਗ ਕਰਾਰ ਦਿੱਤਾ।
Get all latest content delivered to your email a few times a month.