IMG-LOGO
ਹੋਮ ਪੰਜਾਬ: ਵੜਿੰਗ ਨੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਬਾਰੇ ਸੁਰੱਖਿਆ ਏਜੰਸੀਆਂ ਨੂੰ...

ਵੜਿੰਗ ਨੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਬਾਰੇ ਸੁਰੱਖਿਆ ਏਜੰਸੀਆਂ ਨੂੰ ਅਡਵਾਈਜਰੀ ਜਾਰੀ ਕਰਨ ਦੀ ਕੀਤੀ ਮੰਗ

Admin User - Aug 18, 2025 07:25 PM
IMG

ਗਲਤਫਹਿਮੀਆਂ ਦੂਰ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖਿਆ

ਚੰਡੀਗੜ੍ਹ, 18 ਅਗਸਤ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੇਸ਼ ਭਰ ਦੀਆਂ ਵੱਖ-ਵੱਖ ਸੁਰੱਖਿਆ ਏਜੰਸੀਆਂ ਅਤੇ ਸੂਬਾ ਸਰਕਾਰਾਂ ਨੂੰ ਸਿੱਖ ਧਰਮ ਨਾਲ ਸਬੰਧਤ ਚਿੰਨ੍ਹਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਅਡਵਾਈਜਰੀ ਜਾਰੀ ਕਰਨ ਦੀ ਅਪੀਲ ਕੀਤੀ ਹੈ।

ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ, ਵੜਿੰਗ ਨੇ ਕੁਝ ਹਾਲੀਆ ਘਟਨਾਵਾਂ ਦਾ ਹਵਾਲਾ ਦਿੱਤਾ, ਜਿੱਥੇ ਕੁਝ ਸਿੱਖ ਸੰਗਤਾਂ ਨੂੰ ਵੱਖ-ਵੱਖ ਅਸਥਾਨਾਂ ਵਿੱਚ ਦਾਖਲ ਹੋਣ ਤੋਂ ਸਿਰਫ ਇਸ ਲਈ ਰੋਕਿਆ ਗਿਆ, ਕਿਉਂਕਿ ਉਹ 'ਕਿਰਪਾਨ' ਲੈ ਕੇ ਜਾ ਰਹੇ ਸਨ, ਜੋ ਕਿ ਸਿੱਖਾਂ ਦੇ ਵਿਸ਼ਵਾਸ ਨਾਲ ਜੁੜੇ ਪੰਜ ਪਵਿੱਤਰ ਚਿੰਨ੍ਹਾਂ ਵਿੱਚੋਂ ਇੱਕ ਹੈ।

ਇਸ ਸਬੰਧ ਵਿੱਚ ਸੂਬਾ ਕਾਂਗਰਸ ਪ੍ਰਧਾਨ ਨੇ ਵਿਸ਼ੇਸ਼ ਤੌਰ 'ਤੇ ਲਾਲ ਕਿਲ੍ਹੇ 'ਤੇ ਆਜ਼ਾਦੀ ਦਿਵਸ ਦਾ ਜਸ਼ਨ ਦੇਖਣ ਲਈ ਪੰਜਾਬ ਦੇ ਇੱਕ ਗੁਰਸਿੱਖ ਸਰਪੰਚ ਨੂੰ 'ਕਿਰਪਾਨ' ਲੈ ਕੇ ਜਾਣ ਦੇ ਕਾਰਨ ‘ਵੀ.ਆਈ.ਪੀ. ਸੱਦਾ ਪੱਤਰ' ਹੋਣ ਦੇ ਬਾਵਜੂਦ ਅੰਦਰ ਵੜਨ ਤੋਂ ਇਜਾਜ਼ਤ ਦੇਣ ਨੂੰ ਮਨ੍ਹਾ ਕਰ ਦਿੱਤਾ ਗਿਆ।

ਪੱਤਰ ਵਿੱਚ ਉਨ੍ਹਾਂ ਨੇ ਲਿੱਖਿਆ ਹੈ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਨਾਭਾ ਤੋਂ ਇੱਕ ਗੁਰਸਿੱਖ ਸਰਪੰਚ ਨੂੰ ਦਿੱਲੀ ਵਿੱਚ ਆਜ਼ਾਦੀ ਦਿਵਸ ਦੇ ਜਸ਼ਨ ਦੇਖਣ ਲਈ ਵੀਆਈਪੀ ਘੇਰੇ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ। ਬਾਵਜੂਦ ਇਸਦੇ ਕਿ ਇਸ ਮੌਕੇ ਸ਼ਾਮਿਲ ਹੋਣ ਲਈ ਉਸਨੂੰ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਇਹ ਸਮਝਣ ਯੋਗ ਹੈ ਕਿ ਸੁਰੱਖਿਆ ਕਰਮਚਾਰੀਆਂ ਨੇ ਸਿੱਖ ਧਰਮ ਵਿੱਚ ਵਿਸ਼ਵਾਸ ਦੇ ਵਿਸ਼ਿਆਂ ਬਾਰੇ ਅਣਜਾਣਤਾ ਕਾਰਨ ਕੰਮ ਕੀਤਾ ਹੋ ਸਕਦਾ ਹੈ, ਜਿਸ ਵਿੱਚ 'ਕਿਰਪਾਨ' ਵਿਸ਼ਵਾਸ ਦੇ ਪੰਜ ਚਿੰਨ੍ਹਾਂ ਵਿੱਚੋਂ ਇੱਕ ਵਜੋਂ ਸ਼ਾਮਲ ਹੈ।

ਵੜਿੰਗ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਸਰਕਾਰ ਅਤੇ ਅਧਿਕਾਰੀਆਂ ਦਾ ਫਰਜ਼ ਤੇ ਜ਼ਿੰਮੇਵਾਰੀ ਹੈ ਕਿ ਉਹ ਸੁਰੱਖਿਆ ਕਰਮਚਾਰੀਆਂ ਵਿੱਚ ਵੱਖ-ਵੱਖ ਧਰਮਾਂ ਦੇ ਵਿਸ਼ਵਾਸ ਨਾਲ ਜੁੜੇ ਵਿਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਨ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਅਜਿਹੇ ਅਤਿ ਆਧੁਨਿਕ ਲੋਕਾਂ ਨੂੰ ਅਜਿਹੇ ਗੰਭੀਰ ਮਾਮਲਿਆਂ ਬਾਰੇ ਸੰਵੇਦਨਸ਼ੀਲ ਹੋਣ ਦੀ ਜ਼ਰੂਰਤ ਹੈ, ਨਹੀਂ ਤਾਂ ਉਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਗੇ।

ਇਸ ਦੌਰਾਨ ਉਨ੍ਹਾਂ ਰਾਜਸਥਾਨ ਦੀ ਇੱਕ ਹੋਰ ਘਟਨਾ ਦਾ ਵੀ ਹਵਾਲਾ ਦਿੱਤਾ, ਜਿੱਥੇ ਇੱਕ ਗੁਰਸਿੱਖ ਲੜਕੀ ਨੂੰ ਪ੍ਰੀਖਿਆ ਹਾਲ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਸੀ, ਕਿਉਂਕਿ ਉਸਨੇ ਵੀ 'ਕਿਰਪਾਨ' ਰੱਖੀ ਹੋਈ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.