ਤਾਜਾ ਖਬਰਾਂ
— ਸਾਰੇ ਜ਼ਿਲ੍ਹਿਆਂ ਵਿੱਚ ਪੁੱਛਗਿੱਛ ਟੀਮਾਂ ਗਠਿਤ
—ਕਾਨੂੰਨ ਮੁਤਾਬਿਕ ਕੀਤੀ ਜਾਵੇਗੀ ਜਾਂਚ
— ਨਾਗਰਿਕਾਂ ਨੂੰ ਅਣਅਧਿਕਾਰਤ ਵਿਅਕਤੀਆਂ ਨਾਲ ਆਪਣਾ ਨਿੱਜੀ ਡੇਟਾ ਸਾਂਝਾ ਨਾ ਕਰਨ ਦੀ ਅਪੀਲ
— ਨਾਗਰਿਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਸਰਕਾਰੀ ਸੁਵਿਧਾ ਕੇਂਦਰਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ
ਚੰਡੀਗੜ੍ਹ, 20 ਅਗਸਤ:
ਪੰਜਾਬ ਪੁਲਿਸ ਵੱਲੋਂ ਉਨ੍ਹਾਂ ਕੈਂਪਾਂ ਦੀ ਜਾਂਚ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ ਜੋ ਕਥਿਤ ਤੌਰ 'ਤੇ ਸਰਕਾਰੀ ਯੋਜਨਾਵਾਂ ਦੇ ਨਾਮ 'ਤੇ ਵਿਅਕਤੀਆਂ ਦੀ ਨਿੱਜੀ ਜਾਣਕਾਰੀ ਇਕੱਠੀ ਕਰ ਰਹੇ ਹਨ।
ਇਹ ਜਾਂਚ ਅਣਅਧਿਕਾਰਤ ਵਿਅਕਤੀਆਂ ਵੱਲੋਂ ਕੈਂਪ ਲਗਾ ਕੇ ਨਾਗਰਿਕਾਂ ਦੀ ਨਿੱਜੀ ਜਾਣਕਾਰੀ ਇਕੱਠੀ ਕਰਨ ਸਬੰਧੀ ਮਿਲੀਆਂ ਸ਼ਿਕਾਇਤਾਂ ਉਪਰੰਤ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਵਿਅਕਤੀਆਂ ਦੇ ਨਿੱਜੀ ਡੇਟਾ ਚੋਰੀ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ ਬੈਂਕ ਧੋਖਾਧੜੀ ਦਾ ਸ਼ਿਕਾਰ ਬਣਾਇਆ ਜਾ ਸਕਦਾ ਹੈ। ਇਹ ਵੀ ਦੱਸਿਆ ਗਿਆ ਹੈ ਕਿ ਇਨ੍ਹਾਂ ਕੈਂਪਾਂ ਵਿੱਚ ਫਾਰਮ ਭਰੇ ਜਾ ਰਹੇ ਹਨ।
ਜ਼ਿਲ੍ਹਾ ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਟੀਮਾਂ ਨੂੰ ਸਬੰਧਤ ਵਿਅਕਤੀਆਂ ਤੋਂ ਪੁੱਛਗਿੱਛ ਕਰਨ, ਕੈਂਪ ਲਗਾਉਣ ਵਾਲੀਆਂ ਕਥਿਤ ਥਾਵਾਂ ਦਾ ਦੌਰਾ ਕਰਨ ਅਤੇ ਕਾਨੂੰਨ ਅਨੁਸਾਰ ਜਾਂਚ ਕਰਨ ਦੀ ਹਦਾਇਤ ਕੀਤੀ ਗਈ ਹੈ।
ਪੰਜਾਬ ਪੁਲਿਸ ਦੇ ਬੁਲਾਰੇ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਨਿੱਜੀ ਡਾਟਾ, ਜਿਸ ਵਿੱਚ ਆਧਾਰ ਕਾਰਡ ਆਦਿ ਸ਼ਾਮਲ ਹਨ, ਅਣਅਧਿਕਾਰਤ ਵਿਅਕਤੀਆਂ ਨਾਲ ਸਾਂਝਾ ਨਾ ਕਰਨ ਅਤੇ ਸਰਕਾਰੀ ਯੋਜਨਾਵਾਂ ਤੱਕ ਸਿੱਧੇ ਆਨਲਾਈਨ ਜਾਂ ਅਧਿਕਾਰਤ ਵਿਧੀਆਂ ਰਾਹੀਂ ਪਹੁੰਚ ਕਰਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਸਰਕਾਰੀ ਸੁਵਿਧਾ ਕੇਂਦਰ ਉਨ੍ਹਾਂ ਨਾਗਰਿਕਾਂ ਨੂੰ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਜੋ ਸਰਕਾਰੀ ਯੋਜਨਾਵਾਂ ਵਿੱਚ ਆਪਣਾ ਨਾਮ ਦਰਜ ਕਰਵਾਉਣਾ ਚਾਹੁੰਦੇ ਹਨ ਜਾਂ ਲਾਭਪਾਤਰੀ ਕਾਰਡ ਡਾਊਨਲੋਡ ਕਰਨਾ ਚਾਹੁੰਦੇ ਹਨ ਜੋ ਡੇਟਾਬੇਸ ਤੋਂ ਬਿਨੈਕਾਰ ਦੀ ਪਛਾਣ ਦੀ ਪ੍ਰਮਾਣਿਕਤਾ ਤੋਂ ਬਾਅਦ ਉਪਲਬਧ ਹੁੰਦੇ ਹਨ।
Get all latest content delivered to your email a few times a month.