ਤਾਜਾ ਖਬਰਾਂ
ਪੰਜਾਬ ਦੇ ਸਨਅੱਤ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਰਾਜ ਸਰਕਾਰ ਉਦਯੋਗਾਂ ਲਈ ਸਾਜਗਾਰ ਮਾਹੌਲ ਤਿਆਰ ਕਰ ਰਹੀ ਹੈ, ਤਾਂ ਜੋ ਨਵੇਂ ਨਿਵੇਸ਼ ਆਕਰਸ਼ਿਤ ਹੋ ਸਕਣ। ਜਲੰਧਰ ਵਿੱਚ ਹੋਏ “ਰਾਈਜਿੰਗ ਪੰਜਾਬ – ਸੁਝਾਅ ਤੋਂ ਹੱਲ ਤੱਕ” ਵਿਸ਼ੇਸ਼ ਸਮਾਗਮ ਵਿੱਚ ਦੋਆਬਾ ਖੇਤਰ ਦੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਯਕੀਨ ਦਿਵਾਇਆ ਕਿ ਸਨਅੱਤਕਾਰਾਂ ਵਲੋਂ ਦਿੱਤੇ ਗਏ ਸੁਝਾਵਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ ਅਤੇ ਨੀਤੀਆਂ ਵੀ ਉਸੇ ਅਧਾਰ 'ਤੇ ਬਣਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਸਿੰਗਲ ਵਿੰਡੋ ਸਿਸਟਮ ਰਾਹੀਂ ਪ੍ਰਵਾਨਗੀਆਂ ਨੂੰ ਤੇਜ਼ੀ ਨਾਲ ਨਿਪਟਾਇਆ ਜਾਵੇਗਾ ਅਤੇ ਉਦਯੋਗਪਤੀਆਂ ਤੱਕ ਸਰਕਾਰੀ ਸਕੀਮਾਂ ਦੀ ਜਾਣਕਾਰੀ ਪਹੁੰਚਾਈ ਜਾਵੇਗੀ।
ਅਰੋੜਾ ਨੇ ਕਿਹਾ ਕਿ ਇਹ ਸਮਾਗਮ ਸਰਕਾਰ ਤੇ ਉਦਯੋਗ ਜਗਤ ਵਿਚਕਾਰ ਸਿੱਧਾ ਸੰਵਾਦ ਬਣਾਉਣ ਦਾ ਮੰਚ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਿਲ੍ਹੇ ਵਿੱਚ 11 ਕਰੋੜ ਦੇ ਵਿਕਾਸ ਪ੍ਰੋਜੈਕਟ ਮਨਜ਼ੂਰ ਹੋਏ ਹਨ, 18 ਕਰੋੜ ਦੇ ਇਨਸੈਂਟਿਵ ਜਾਰੀ ਹੋਏ ਹਨ ਅਤੇ MSME ਕੌਂਸਲ ਨੇ 104 ਕਰੋੜ ਦੇ ਕੇਸ ਕਲੀਅਰ ਕੀਤੇ ਹਨ। ਉਦਯੋਗਪਤੀਆਂ ਲਈ 24 ਘੰਟੇ ਦੀ ਹੈਲਪਲਾਈਨ ਵੀ ਜਾਰੀ ਕੀਤੀ ਗਈ ਹੈ।
Get all latest content delivered to your email a few times a month.