ਤਾਜਾ ਖਬਰਾਂ
ਪੰਜਾਬੀ ਸੰਗੀਤ ਮੰਚ ਦੇ ਮਸ਼ਹੂਰ ਗਾਇਕ ਮਨਕੀਰਤ ਸਿੰਘ ਔਲਖ ਨੂੰ ਇੱਕ ਵਾਰ ਫਿਰ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ, ਕੱਲ੍ਹ ਉਸਨੂੰ ਵਟਸਐਪ ਰਾਹੀਂ ਸੁਨੇਹਾ ਭੇਜਿਆ ਗਿਆ, ਜਿਸ ਵਿਚ ਧਮਕੀ ਦੇਣ ਵਾਲੇ ਨੇ ਸਾਫ ਕਿਹਾ ਕਿ "ਤੇਰਾ ਸਮਾਂ ਆ ਗਿਆ ਹੈ, ਤਿਆਰ ਰਹੀਂ।" ਉਸਨੇ ਇਹ ਵੀ ਦਾਅਵਾ ਕੀਤਾ ਕਿ ਮਨਕੀਰਤ ਦੀ ਪਤਨੀ ਜਾਂ ਉਸਦੇ ਕਰੀਬੀ-ਕਿਸੇ ਦੀ ਜ਼ਿੰਦਗੀ ਵੀ ਉਨ੍ਹਾਂ ਲਈ ਮਹੱਤਵਪੂਰਨ ਨਹੀਂ।
ਅੱਜ ਦੁਬਾਰਾ ਦੁਪਹਿਰ ਕਰੀਬ 2:33 ਵਜੇ +39 ਕੋਡ ਵਾਲੇ ਨੰਬਰ ਤੋਂ ਮਨਕੀਰਤ ਨੂੰ ਮੁੜ ਧਮਕੀ ਆਈ। ਸੁਨੇਹਾ ਭੇਜਣ ਵਾਲੇ ਨੇ ਆਪਣੀ ਪਛਾਣ ਸਾਂਝੀ ਕਰਨ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ ਪੰਜਾਬ ਪੁਲਿਸ ਵਲੋਂ ਮਨਕੀਰਤ ਨੂੰ ਪਹਿਲਾਂ ਹੀ ਸੁਰੱਖਿਆ ਪ੍ਰਦਾਨ ਕੀਤੀ ਹੋਈ ਹੈ, ਪਰ ਨਵੀਂ ਧਮਕੀ ਕਾਰਨ ਗਾਇਕ ਅਤੇ ਉਸਦੇ ਪਰਿਵਾਰ ਦੀ ਸੁਰੱਖਿਆ 'ਤੇ ਚਿੰਤਾ ਵੱਧ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਵਾਰ ਨਾ ਤਾਂ ਕਿਸੇ ਗੈਂਗਸਟਰ ਦਾ ਨਾਮ ਲਿਆ ਗਿਆ ਹੈ ਅਤੇ ਨਾ ਹੀ ਕਿਸੇ ਗਰੁੱਪ ਵਲੋਂ ਸੋਸ਼ਲ ਮੀਡੀਆ 'ਤੇ ਇਸ ਦੀ ਜ਼ਿੰਮੇਵਾਰੀ ਲਈ ਗਈ ਹੈ। ਮਨਕੀਰਤ ਔਲਖ ਨੇ ਕਿਹਾ ਹੈ ਕਿ ਉਹ ਇਸ ਸੰਬੰਧੀ ਜਲਦ ਹੀ ਮੁਹਾਲੀ ਦੇ ਐੱਸ.ਐੱਸ.ਪੀ. ਨਾਲ ਮਿਲ ਕੇ ਅਧਿਕਾਰਕ ਸ਼ਿਕਾਇਤ ਦਰਜ ਕਰਵਾਉਣਗੇ।
Get all latest content delivered to your email a few times a month.