ਤਾਜਾ ਖਬਰਾਂ
ਨਗਰ ਨਿਗਮ ਬਠਿੰਡਾ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਲਗਭਗ 1 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿੱਚ ਪ੍ਰੀਮਿਕਸ ਵਰਕ ਅਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਸ਼ਾਮਲ ਹਨ।
ਵਾਰਡ ਨੰਬਰ 39 ਵਿੱਚ 27 ਲੱਖ ਰੁਪਏ, ਵਾਰਡ ਨੰਬਰ 43 ਵਿੱਚ 38 ਲੱਖ ਰੁਪਏ, ਵਾਰਡ ਨੰਬਰ 20 ਵਿੱਚ 23 ਲੱਖ ਰੁਪਏ ਅਤੇ ਵਾਰਡ ਨੰਬਰ 14 ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦੇ ਕੰਮ ਸ਼ੁਰੂ ਕੀਤੇ ਗਏ ਹਨ।
ਇਸ ਦੌਰਾਨ ਮੇਅਰ ਸਾਹਿਬ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਨਿਰਦੇਸ਼ ਦਿੱਤੇ। ਉਹਨਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਨਗਰ ਨਿਗਮ ਦੀ ਮੁੱਖ ਤਰਜੀਹ ਹੈ।
ਸਥਾਨਕ ਕੌਂਸਲਰਾਂ ਅਤੇ ਨਿਵਾਸੀਆਂ ਨੇ ਇਨ੍ਹਾਂ ਵਿਕਾਸ ਕਾਰਜਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਲੰਬੇ ਸਮੇਂ ਤੋਂ ਲੰਬਿਤ ਮੰਗ ਹੁਣ ਪੂਰੀ ਹੋ ਰਹੀ ਹੈ, ਜਿਸ ਨਾਲ ਆਵਾਜਾਈ ਸੁਗਮ ਹੋਵੇਗੀ ਅਤੇ ਪਾਣੀ ਭਰਨ ਵਰਗੀਆਂ ਸਮੱਸਿਆਵਾਂ ਹੱਲ ਹੋਣਗੀਆਂ।
Get all latest content delivered to your email a few times a month.