ਤਾਜਾ ਖਬਰਾਂ
ਸੰਗਰੂਰ ਦੇ ਡਿਪਟੀ ਕਮਿਸ਼ਨਰ ਰਹੇ ਆਈ.ਏ.ਐਸ. ਅਧਿਕਾਰੀ ਸ਼੍ਰੀ ਸੰਦੀਪ ਰਿਸ਼ੀ ਦੇ ਜਲੰਧਰ ਨਗਰ ਨਿਗਮ ਕਮਿਸ਼ਨਰ ਵਜੋਂ ਤਬਾਦਲੇ ਮੌਕੇ ਡੀ.ਸੀ. ਦਫ਼ਤਰ ਐਂਪਲਾਈਜ਼ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ।
ਇਸ ਸਮਾਗਮ ਦੌਰਾਨ ਸ਼੍ਰੀ ਸੰਦੀਪ ਰਿਸ਼ੀ ਨੇ ਆਪਣੇ ਕਾਰਜਕਾਲ ਦੌਰਾਨ ਸਹਿਯੋਗ ਦੇਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਨਿਸ਼ਠਾ ਨਾਲ ਲੋਕ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਜ਼ੋਰ ਦਿੱਤਾ ਕਿ ਹਰ ਸਰਕਾਰੀ ਅਧਿਕਾਰੀ ਨੂੰ ਲੋਕਾਂ ਦੇ ਕੰਮ ਇਸ ਤਰ੍ਹਾਂ ਕਰਨੇ ਚਾਹੀਦੇ ਹਨ ਜਿਵੇਂ ਉਹ ਖੁਦ ਉਸ ਸਥਿਤੀ ਵਿੱਚ ਹੋਣ।
ਡੀ.ਸੀ. ਦਫ਼ਤਰ ਐਂਪਲਾਈਜ਼ ਯੂਨੀਅਨ ਨੇ ਉਨ੍ਹਾਂ ਦੀ ਪ੍ਰਸ਼ਾਸਕੀ ਸੇਵਾ ਨੂੰ ਕਾਬਲੇ-ਤਾਰੀਫ਼ ਕਰਾਰ ਦਿੰਦਿਆਂ ਖਾਸ ਸਨਮਾਨ ਵੀ ਭੇਟ ਕੀਤਾ। ਸਮਾਗਮ ਵਿੱਚ ਸਹਾਇਕ ਕਮਿਸ਼ਨਰ (ਜਨਰਲ) ਲਵਪ੍ਰੀਤ ਸਿੰਘ ਔਲਖ, ਡਿਪਟੀ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸ. ਪ੍ਰਭਦੀਪ ਸਿੰਘ ਨੱਥੋਵਾਲ, ਸੁਪਰਡੈਂਟ ਗਰੇਡ-2 ਬਲਵਿੰਦਰ ਸਿੰਘ ਅੱਤਰੀ ਸਮੇਤ ਕਈ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਸਨ।
Get all latest content delivered to your email a few times a month.