ਤਾਜਾ ਖਬਰਾਂ
ਚੰਡੀਗੜ੍ਹ- CBI ਨੇ ਅਨਿਲ ਅੰਬਾਨੀ ਦੀ ਕੰਪਨੀ ਰਿਲਾਇੰਸ ਕਮਿਊਨੀਕੇਸ਼ਨਜ਼ (ਆਰਕਾਮ) ਵਿਰੁੱਧ 2,000 ਕਰੋੜ ਰੁਪਏ ਤੋਂ ਵੱਧ ਦੀ ਬੈਂਕ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਸੀਬੀਆਈ ਨੇ ਕੰਪਨੀ ਦੇ ਦਫਤਰਾਂ ਅਤੇ ਅਨਿਲ ਅੰਬਾਨੀ ਨਾਲ ਸਬੰਧਤ ਥਾਵਾਂ 'ਤੇ ਵੀ ਛਾਪੇਮਾਰੀ ਕੀਤੀ। ਇਹ ਧੋਖਾਧੜੀ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਨਾਲ ਹੋਈ ਹੈ।
ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਪਿਛਲੇ ਮਹੀਨੇ ਲੋਕ ਸਭਾ ਨੂੰ ਦੱਸਿਆ ਸੀ ਕਿ 13 ਜੂਨ ਨੂੰ, RBI ਨਿਯਮਾਂ ਅਤੇ ਬੈਂਕ ਨੀਤੀਆਂ ਦੇ ਆਧਾਰ 'ਤੇ ਮਾਮਲੇ ਨੂੰ ਧੋਖਾਧੜੀ ਘੋਸ਼ਿਤ ਕੀਤਾ ਗਿਆ ਸੀ। 24 ਜੂਨ, 2025 ਨੂੰ, ਬੈਂਕ ਨੇ RBI ਨੂੰ ਇਸ ਬਾਰੇ ਸੂਚਿਤ ਕੀਤਾ ਅਤੇ CBI ਕੋਲ ਸ਼ਿਕਾਇਤ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ। ਇਸ ਤੋਂ ਪਹਿਲਾਂ 23 ਜੁਲਾਈ ਨੂੰ ਈਡੀ ਨੇ ਅਨਿਲ ਅੰਬਾਨੀ ਦੇ ਰਿਲਾਇੰਸ ਗਰੁੱਪ ਨਾਲ ਸਬੰਧਤ 35 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਕੀਤੀ ਸੀ। ਇਹ ਛਾਪੇਮਾਰੀ ਯੈੱਸ ਬੈਂਕ ਤੋਂ ਲਏ ਗਏ 3000 ਕਰੋੜ ਰੁਪਏ ਦੇ ਕਰਜ਼ਾ ਧੋਖਾਧੜੀ ਮਾਮਲੇ ਵਿੱਚ ਕੀਤੀ ਗਈ ਸੀ।
Get all latest content delivered to your email a few times a month.