ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਸਰਕਾਰ ਦੀ ਵਨ ਟਾਈਮ ਸੈਟਲਮੈਂਟ (OTS) ਸਕੀਮ 31 ਅਗਸਤ ਨੂੰ ਖਤਮ ਹੋਣ ਜਾ ਰਹੀ ਹੈ। ਇਸ ਸਕੀਮ ਤਹਿਤ ਬਿਨਾਂ ਜੁਰਮਾਨੇ ਅਤੇ ਵਿਆਜ ਦੇ ਪ੍ਰਾਪਰਟੀ ਟੈਕਸ ਦਾ ਭੁਗਤਾਨ ਕਰਨ ਦਾ ਆਖਰੀ ਮੌਕਾ ਹੋਵੇਗਾ। ਦੱਸ ਦੇਈਏ ਕਿ ਅਜੇ ਵੀ 1.1 ਲੱਖ ਵਪਾਰਕ ਅਤੇ ਉਦਯੋਗਿਕ ਜਾਇਦਾਦਾਂ ਦਾ ਪ੍ਰਾਪਰਟੀ ਟੈਕਸ ਦਾ ਬਕਾਇਆ ਬਾਕੀ ਹੈ। ਜਿਸ ਵਿੱਚ ਸਿਰਫ਼ 35 ਹਜ਼ਾਰ ਵੱਡੇ ਅਤੇ ਦਰਮਿਆਨੇ ਜਾਇਦਾਦ ਮਾਲਕਾਂ ਦੇ 580 ਕਰੋੜ ਬਕਾਇਆ ਹਨ, ਜਿਨ੍ਹਾਂ ਵਿੱਚੋਂ 13 ਨਗਰ ਨਿਗਮਾਂ ਦੇ ਵੱਡੀਆਂ ਵਪਾਰਕ ਜਾਇਦਾਦਾਂ ਦੇ 200 ਕਰੋੜ ਬਕਾਇਆ ਸ਼ਾਮਲ ਹਨ। ਜਨਤਾ ਦੀ ਸਹੂਲਤ ਲਈ ਸੁਵਿਧਾ ਕੇਂਦਰ 30-31 ਅਗਸਤ ਨੂੰ ਖੁੱਲ੍ਹੇ ਰਹਿਣਗੇ। ਇਸ ਦੌਰਾਨ ਸਰਕਾਰ ਦਾ ਸਪੱਸ਼ਟ ਸੰਦੇਸ਼ ਦਿੱਤਾ ਹੈ। ਸਰਕਾਰ ਨੇ ਕਿਹਾ ਹੈ ਕਿ OTS ਦੀ ਆਖਰੀ ਮਿਤੀ ਤੋਂ ਬਾਅਦ ਡਿਫਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.