ਤਾਜਾ ਖਬਰਾਂ
ਫ਼ਾਜ਼ਿਲਕਾ ਹਲਕੇ ਵਿੱਚ ਲਗਾਤਾਰ ਭਾਰੀ ਬਾਰਿਸ਼ਾਂ ਕਾਰਨ ਪਾਣੀ ਦਾ ਪੱਧਰ ਵਧਣ ਨਾਲ ਕਈ ਪਿੰਡ ਹੜ੍ਹ ਦੀ ਚਪੇਟ ਵਿੱਚ ਆਏ ਹੋਏ ਹਨ। ਇਸ ਗੰਭੀਰ ਸਥਿਤੀ ਵਿੱਚ ਹਲਕੇ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਸਵੇਰੇ ਤੋਂ ਹੀ ਆਪਣੀ ਟੀਮ ਸਮੇਤ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਦੌਰਾ ਕਰ ਰਹੇ ਹਨ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਤੇ ਪਸ਼ੂਆਂ ਲਈ ਫੀਡ ਵੰਡ ਰਹੇ ਹਨ।
ਪਿੰਡ ਗੁਦੜ ਭੈਣੀ ਵਿੱਚ ਪਹੁੰਚ ਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਇਸ ਮੁਸ਼ਕਿਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜੀ ਹੈ ਅਤੇ ਉਹ ਖੁਦ ਵੀ ਲੋਕਾਂ ਦੇ ਹਰੇਕ ਦੁੱਖ-ਦਰਦ ਵਿੱਚ ਸਾਂਝ ਪਾ ਰਹੇ ਹਨ। ਸਵਨਾ ਨੇ ਕਿਹਾ ਕਿ ਉਹ ਹਰ ਰੋਜ਼ ਪ੍ਰਭਾਵਿਤ ਢਾਣੀਆਂ ਅਤੇ ਪਿੰਡਾਂ ਦਾ ਦੌਰਾ ਕਰਦੇ ਹੋਏ ਲੋਕਾਂ ਦੀਆਂ ਲੋੜਾਂ ਅਨੁਸਾਰ ਸਹੂਲਤਾਂ ਪਹੁੰਚਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਸਰਹੱਦੀ ਪਿੰਡਾਂ ਦੇ ਵਾਸੀ ਪਹਿਲਾਂ ਹੀ ਕੁਦਰਤੀ ਆਫ਼ਤਾਂ ਦਾ ਸ਼ਿਕਾਰ ਰਹੇ ਹਨ ਪਰ ਹੁਣ ਕਿਸੇ ਨੂੰ ਵੀ ਰਾਸ਼ਨ ਜਾਂ ਪਸ਼ੂਆਂ ਲਈ ਚਾਰੇ ਦੀ ਕਮੀ ਮਹਿਸੂਸ ਨਹੀਂ ਹੋਣ ਦਿੱਤੀ ਜਾਵੇਗੀ। ਲੋਕਾਂ ਤੱਕ ਖ਼ੁਦ ਪਹੁੰਚ ਬਣਾਈ ਜਾ ਰਹੀ ਹੈ ਤਾਂ ਜੋ ਉਹ ਘਬਰਾਏ ਨਾ। ਵਿਧਾਇਕ ਨੇ ਸਪਸ਼ਟ ਕੀਤਾ ਕਿ ਮਨੁੱਖੀ ਜਾਨਾਂ ਨਾਲ ਨਾਲ ਪਸ਼ੂਆਂ ਦੀ ਜਾਨ-ਮਾਲ ਅਤੇ ਖੁਰਾਕ ਦੀ ਪੂਰੀ ਜ਼ਿੰਮੇਵਾਰੀ ਲੈ ਕੇ ਉਹ ਵਚਨਬੱਧ ਹਨ।
ਇਸ ਮੌਕੇ ‘ਤੇ ਪਰਮਜੀਤ ਸਿੰਘ ਨੂਰਸ਼ਾਹ, ਪ੍ਰਸ਼ਾਸਨਿਕ ਅਧਿਕਾਰੀ ਅਤੇ ਹੋਰ ਸਥਾਨਕ ਨੁਮਾਇੰਦਗੀ ਵੀ ਹਾਜ਼ਰ ਰਹੀ।
Get all latest content delivered to your email a few times a month.