ਤਾਜਾ ਖਬਰਾਂ
ਪੰਜਾਬ ਵਿੱਚ ਲਗਾਤਾਰ ਹੋ ਰਹੀ ਮੀਂਹਬਾਰੀ ਅਤੇ ਡੈਮਾਂ ਵਿੱਚੋਂ ਛੱਡੇ ਜਾ ਰਹੇ ਪਾਣੀ ਕਾਰਨ ਹਾਲਾਤ ਹੋਰ ਗੰਭੀਰ ਹੁੰਦੇ ਜਾ ਰਹੇ ਹਨ। ਕਈ ਪਿੰਡਾਂ ਅਤੇ ਕਸਬਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣ ਚੁੱਕੀ ਹੈ, ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਲਗਾਤਾਰ ਵੱਧ ਰਿਹਾ ਹੈ।
ਡੇਰਾ ਬਾਬਾ ਨਾਨਕ ਦੇ ਪਿੰਡ ਖੋਦੇ ਬੇਟ ਵਿੱਚ ਇਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਾਣੀ ਵਿੱਚ ਡੁੱਬਣ ਕਾਰਨ ਕੁਲਵਿੰਦਰ ਕੌਰ (ਉਮਰ ਕਰੀਬ 45 ਸਾਲ) ਦੀ ਮੌਤ ਹੋ ਗਈ। ਕੁਲਵਿੰਦਰ ਕੌਰ ਆਪਣੇ ਭਰਾ ਨਾਲ ਗੁਰਦੁਆਰੇ ਗਈ ਹੋਈ ਸੀ। ਵਾਪਸ ਘਰ ਮੁੜਦੇ ਸਮੇਂ ਪੈਰ ਤਿਲਕਣ ਨਾਲ ਉਹ ਪਾਣੀ ਨਾਲ ਭਰੀ ਪੈਲੀ ਵਿੱਚ ਡਿੱਗ ਗਈ ਅਤੇ ਵਹਿ ਗਈ। ਸਥਾਨਕ ਲੋਕਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਹਸਪਤਾਲ ਪਹੁੰਚਣ ‘ਤੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਦੁੱਖਦਾਈ ਹਾਦਸੇ ਨੇ ਪਿੰਡ ਦੇ ਲੋਕਾਂ ਵਿੱਚ ਸੋਗ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਦੂਜੇ ਪਾਸੇ, ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਬੇਹਿਸਾਬ ਬਾਰਿਸ਼ ਦਾ ਅਸਰ ਪੰਜਾਬ ਵਿੱਚ ਵੀ ਸਪੱਸ਼ਟ ਦਿਖ ਰਿਹਾ ਹੈ। ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ, ਤਰਨ ਤਾਰਨ, ਅੰਮ੍ਰਿਤਸਰ, ਕਪੂਰਥਲਾ ਅਤੇ ਗੁਰਦਾਸਪੁਰ ਦੇ ਕਈ ਪਿੰਡਾਂ ਵਿੱਚ ਹੜ੍ਹ ਕਾਰਨ ਲੋਕ ਬੇਘਰ ਹੋ ਰਹੇ ਹਨ। ਪ੍ਰਸ਼ਾਸਨ ਅਤੇ ਐਨਡੀਆਰਐਫ-ਐਸਡੀਆਰਐਫ ਟੀਮਾਂ ਲਗਾਤਾਰ ਰੈਸਕਿਊ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ ਅਤੇ ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ।
Get all latest content delivered to your email a few times a month.