ਤਾਜਾ ਖਬਰਾਂ
ਚੰਡੀਗੜ੍ਹ: ਐਂਟੀ-ਗੈਂਗਸਟਰ ਟਾਸਕ ਫੋਰਸ (AGTF), ਪੰਜਾਬ ਵੱਲੋ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ , ਵਿਪਨ ਕੁਮਾਰ ਵਾਸੀ ਬੱਸੀ ਮੁਦਾ, ਬਾਘਪੁਰ ਮੰਦਰ, ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਬਦਮਾਸ਼ਾਂ ਕੋਲੋਂ ਇੱਕ ਦੇਸੀ ਪਿਸਤੌਲ (.32 ਬੋਰ) ਅਤੇ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।ਥਾਣਾ ਸਿਟੀ ਖਰੜ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਪਨ ਕੁਮਾਰ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਪਿੰਡ ਖਵਾਜਾ ਬਸਲ ਵਿਖੇ ਰਾਕੇਸ਼ ਕੁਮਾਰ ਉਰਫ ਗੱਗੀ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਸੀ। ਇਹ ਘਟਨਾ ਵਿਦੇਸ਼ੀ-ਅਧਾਰਤ ਗੈਂਗਸਟਰਾਂ ਲਾਡੀ ਭਜਲ ਉਰਫ ਕੂਨਰ ਅਤੇ ਮੋਨੂੰ ਗੁੱਜਰ (ਰਵੀ ਬਲਾਚੌਰੀਆ ਗੈਂਗ) ਅਤੇ ਬੱਬੀ ਰਾਣਾ (ਸੋਨੂੰ ਖੱਤਰੀ ਗੈਂਗ) ਵਿਚਕਾਰ ਗੈਂਗ ਦੁਸ਼ਮਣੀ ਦਾ ਸਿੱਧਾ ਨਤੀਜਾ ਸੀ। ਮ੍ਰਿਤਕ, ਰਾਕੇਸ਼ ਕੁਮਾਰ ਉਰਫ ਗੱਗੀ, ਵਿਦੇਸ਼ੀ-ਅਧਾਰਤ ਗੈਂਗਸਟਰ ਬੱਬੀ ਰਾਣਾ ਦਾ ਸਾਥੀ ਸੀ, ਜੋ ਸੋਨੂੰ ਖੱਤਰੀ ਦਾ ਕਰੀਬੀ ਸਾਥੀ ਹੈ।
Get all latest content delivered to your email a few times a month.