ਤਾਜਾ ਖਬਰਾਂ
ਪੰਜਾਬ ਵਿੱਚ ਹੜ੍ਹਾਂ ਨਾਲ ਬਣੀ ਨਾਜ਼ੁਕ ਸਥਿਤੀ ਨੂੰ ਦੇਖਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਬੁਲਾਈ। ਇਸ ਮੀਟਿੰਗ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਤਾਜ਼ਾ ਰਿਪੋਰਟਾਂ ਪੇਸ਼ ਕੀਤੀਆਂ ਗਈਆਂ ਅਤੇ ਰਾਹਤ ਕਾਰਜਾਂ ਦੀ ਤਫ਼ਸੀਲੀ ਸਮੀਖਿਆ ਕੀਤੀ ਗਈ।
ਮੀਟਿੰਗ ਵਿੱਚ ਮੁੱਖ ਮੰਤਰੀ ਨੇ ਸਾਰੇ ਜਨ ਪ੍ਰਤੀਨਿਧੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਤੁਰੰਤ ਆਪਣੇ-ਆਪਣੇ ਖੇਤਰਾਂ ਵਿੱਚ ਜਾ ਕੇ ਲੋਕਾਂ ਦੀ ਸਿੱਧੀ ਸਹਾਇਤਾ ਕਰਨ, ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਹਰ ਜ਼ਰੂਰਤਮੰਦ ਤੱਕ ਮਦਦ ਪਹੁੰਚਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਜ਼ੋਰ ਦਿੱਤਾ ਕਿ ਲੋਕਾਂ ਦੇ ਵਿਚਕਾਰ ਰਹਿਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।
ਮੁੱਖ ਮੰਤਰੀ ਮਾਨ ਨੇ ਮੀਟਿੰਗ ਵਿੱਚ ਕਿਹਾ ਕਿ ਪੰਜਾਬੀ ਇਸ ਕੁਦਰਤੀ ਆਫ਼ਤ ਨਾਲ ਇਕੱਠੇ ਮਿਲ ਕੇ ਲੜ ਰਹੇ ਹਨ ਅਤੇ ਸਰਕਾਰ ਹਰ ਸਮੇਂ ਲੋਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਆਪਣਾ ਨਿੱਜੀ ਹੈਲੀਕਾਪਟਰ ਉਹ ਪਹਿਲਾਂ ਹੀ ਰਾਹਤ ਕਾਰਜਾਂ ਲਈ ਸਮਰਪਿਤ ਕਰ ਚੁੱਕੇ ਹਨ। ਇਸ ਹੈਲੀਕਾਪਟਰ ਰਾਹੀਂ ਹੜ੍ਹ ਪੀੜਤ ਇਲਾਕਿਆਂ ਵਿੱਚ ਲਗਾਤਾਰ ਦੁੱਧ, ਪਾਣੀ, ਰਾਸ਼ਨ ਅਤੇ ਹੋਰ ਜ਼ਰੂਰੀ ਸਮਾਨ ਪਹੁੰਚਾਇਆ ਜਾ ਰਿਹਾ ਹੈ, ਤਾਂ ਜੋ ਕੋਈ ਵੀ ਪਰਿਵਾਰ ਮੁਸੀਬਤ ਵਿੱਚ ਅਕੇਲਾ ਨਾ ਰਹੇ।
ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਨਾਲ ਸਪੱਸ਼ਟ ਹੈ ਕਿ ਸਰਕਾਰ ਦੀ ਮੁੱਖ ਪ੍ਰਾਥਮਿਕਤਾ ਹੜ੍ਹ ਪੀੜਤਾਂ ਨੂੰ ਤੁਰੰਤ ਰਾਹਤ ਦੇਣਾ ਅਤੇ ਸੂਬੇ ਵਿੱਚ ਜਲਦੀ ਆਮ ਹਾਲਾਤ ਬਹਾਲ ਕਰਨਾ ਹੈ।
Get all latest content delivered to your email a few times a month.