ਤਾਜਾ ਖਬਰਾਂ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਹੜ੍ਹਾਂ ਨੇ ਪੂਰੇ ਪੰਜਾਬ ਨੂੰ ਗੰਭੀਰ ਸੰਕਟ ਵਿੱਚ ਧੱਕ ਦਿੱਤਾ ਹੈ। ਉਨ੍ਹਾਂ ਦੇ ਮੁਤਾਬਕ, ਭਿਆਨਕ ਬਾਰਸ਼ਾਂ ਅਤੇ ਹੜ੍ਹਾਂ ਕਾਰਨ ਖੇਤੀਬਾੜੀ, ਪਸ਼ੂ-ਧਨ, ਘਰਾਂ ਅਤੇ ਬੁਨਿਆਦੀ ਢਾਂਚੇ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਖ਼ਾਸ ਤੌਰ ‘ਤੇ ਭੋਆ ਤੋਂ ਫਾਜ਼ਿਲਕਾ, ਕਪੂਰਥਲਾ, ਤਰਨਤਾਰਨ ਅਤੇ ਅੰਮ੍ਰਿਤਸਰ ਦੇ ਇਲਾਕੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ ਜਿੱਥੇ ਹਜ਼ਾਰਾਂ ਏਕੜ ਫਸਲ ਪਾਣੀ ਹੇਠ ਆ ਗਈ ਹੈ ਤੇ ਅਨੇਕਾਂ ਪਿੰਡਾਂ ਦੇ ਲੋਕ ਬੇਘਰ ਹੋ ਗਏ ਹਨ।
ਕੈਪਟਨ ਨੇ ਐਨ.ਡੀ.ਆਰ.ਐਫ., ਫੌਜ ਅਤੇ ਪ੍ਰਸ਼ਾਸਨ ਵੱਲੋਂ ਕੀਤੀਆਂ ਬਚਾਅ ਕਾਰਵਾਈਆਂ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰਾਜਨੀਤਕ ਰੰਗਬਾਜ਼ੀ ਤੋਂ ਉੱਪਰ ਉਠ ਕੇ ਇਕੱਠੇ ਹੋਣ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕਰੇ ਅਤੇ ਮੁੜ ਵਸੇਬੇ ਤੇ ਬਚਾਅ ਯਤਨਾਂ ਲਈ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਸਮੇਂ ਸਿਰ ਮਦਦ ਨਹੀਂ ਮਿਲੀ ਤਾਂ ਪੰਜਾਬ ਦੀ ਪਹਿਲਾਂ ਹੀ ਕਮਜ਼ੋਰ ਹੋ ਚੁੱਕੀ ਅਰਥਵਿਵਸਥਾ ਇਸ ਤਬਾਹੀ ਨੂੰ ਬਰਦਾਸ਼ਤ ਨਹੀਂ ਕਰ ਸਕੇਗੀ। ਉਨ੍ਹਾਂ ਨੇ ਦੁਹਰਾਇਆ ਕਿ ਉਹ ਪੰਜਾਬ ਦੇ ਲੋਕਾਂ ਨਾਲ ਪੂਰੀ ਤਰ੍ਹਾਂ ਖੜ੍ਹੇ ਹਨ ਅਤੇ ਸਮਾਜਿਕ ਸੰਸਥਾਵਾਂ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਰਾਹਤ ਕਾਰਜਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ।
Get all latest content delivered to your email a few times a month.