IMG-LOGO
ਹੋਮ ਪੰਜਾਬ: ਭੁੱਚੋ ਮੰਡੀ 'ਚ ਉਤਰੀ ਭਾਰਤ ਦਾ 5ਵਾਂ ਕਿਸਾਨ ਮੇਲਾ, ਕੈਬਨਿਟ...

ਭੁੱਚੋ ਮੰਡੀ 'ਚ ਉਤਰੀ ਭਾਰਤ ਦਾ 5ਵਾਂ ਕਿਸਾਨ ਮੇਲਾ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਉਦਘਾਟਨ...

Admin User - Aug 30, 2025 08:56 PM
IMG

ਭੁੱਚੋ ਮੰਡੀ ਦੀ ਨਵੀਂ ਅਨਾਜ ਮੰਡੀ ਵਿਖੇ ਦੋ ਦਿਨਾਂ ਦਾ ਉਤਰੀ ਭਾਰਤ ਦਾ 5ਵਾਂ ਕਿਸਾਨ ਮੇਲਾ ਸ਼ਾਨਦਾਰ ਢੰਗ ਨਾਲ ਸ਼ੁਰੂ ਹੋਇਆ। ਮੇਲੇ ਦਾ ਉਦਘਾਟਨ ਰਾਜ ਦੇ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ, ਪੰਜਾਬ ਨੂੰ ਮੁੜ “ਰੰਗਲਾ ਪੰਜਾਬ” ਬਣਾਉਣ ਲਈ ਵਚਨਬੱਧ ਹੈ ਅਤੇ ਕਿਸਾਨ ਮੇਲੇ ਇਸ ਯਤਨ ਦਾ ਅਹਿਮ ਹਿੱਸਾ ਹਨ।

ਉਨ੍ਹਾਂ ਨੇ ਕਿਹਾ ਕਿ ਖੇਤੀ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ ਅਤੇ ਕਿਸਾਨ ਸਾਡੇ ਅੰਨਦਾਤਾ ਹਨ। ਸਰਕਾਰ ਵੱਲੋਂ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਨਾਲ ਜਾਣੂ ਕਰਵਾਉਣ ਲਈ ਭਵਿੱਖ ਵਿੱਚ ਵੀ ਇਹੋ ਜਿਹੇ ਮੇਲੇ ਕਰਵਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਜਿੱਥੇ ਪਹਿਲਾਂ ਕਿਸਾਨ ਮੇਲਿਆਂ ਅਤੇ ਸੱਭਿਆਚਾਰਕ ਗਤੀਵਿਧੀਆਂ ਲਈ ਬਜਟ ਕੇਵਲ 5 ਕਰੋੜ ਸੀ, ਹੁਣ ਸਰਕਾਰ ਨੇ ਇਸਨੂੰ ਵਧਾ ਕੇ 70 ਕਰੋੜ ਰੁਪਏ ਕਰ ਦਿੱਤਾ ਹੈ।

ਮੇਲੇ ਦੌਰਾਨ ਖੇਤੀਬਾੜੀ ਮਾਹਰਾਂ ਵੱਲੋਂ ਕਿਸਾਨਾਂ ਨੂੰ ਫਸਲਾਂ ਦੀਆਂ ਨਵੀਆਂ ਕਿਸਮਾਂ, ਖਾਦਾਂ, ਬੀਜਾਂ ਅਤੇ ਖੇਤੀ ਨਾਲ ਸੰਬੰਧਿਤ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਇਹ ਵੀ ਸਿਖਾਇਆ ਗਿਆ ਕਿ ਘੱਟ ਖਰਚੇ ਨਾਲ ਵਧੀਆ ਪੈਦਾਵਾਰ ਕਿਵੇਂ ਲਈ ਜਾ ਸਕਦੀ ਹੈ ਅਤੇ ਆਪਣੀ ਫਸਲ ਨੂੰ ਮੰਡੀ ਵਿੱਚ ਵਧੀਆ ਕੀਮਤਾਂ ‘ਤੇ ਕਿਵੇਂ ਵੇਚਣਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਰਵਾਇਤੀ ਖੇਤੀ ਤੋਂ ਬਾਹਰ ਨਵੀਆਂ ਫਸਲਾਂ ਵੱਲ ਰੁਝਾਨ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।

ਮੇਲੇ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ ਉਤਪਾਦਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ, ਜਿਹੜੀਆਂ ਲੋਕਾਂ ਲਈ ਵੱਡਾ ਆਕਰਸ਼ਣ ਬਣੀਆਂ। ਕੈਬਨਿਟ ਮੰਤਰੀ ਸੌਂਦ ਨੇ ਵੀ ਇਨ੍ਹਾਂ ਸਟਾਲਾਂ ਦਾ ਜਾਇਜ਼ਾ ਲਿਆ। ਮੇਲੇ ਕਮੇਟੀ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

ਇਸ ਤੋਂ ਪਹਿਲਾਂ ਗਾਇਕਾਂ ਵੱਲੋਂ ਕਲਾ ਪ੍ਰਦਰਸ਼ਨ ਕਰਕੇ ਮਾਹੌਲ ਨੂੰ ਰੰਗੀਨ ਬਣਾਇਆ ਗਿਆ। ਇਸ ਮੇਲੇ ਵਿੱਚ ਵਿਧਾਇਕ ਮਾਸਟਰ ਜਗਸੀਰ ਸਿੰਘ, ਚੇਅਰਮੈਨ ਜਤਿੰਦਰ ਸਿੰਘ ਭੱਲਾ, ਸ. ਨਵਦੀਪ ਸਿੰਘ ਜੀਦਾ ਅਤੇ ਹੋਰ ਕਈ ਪ੍ਰਮੁੱਖ ਹਸਤੀਆਂ ਹਾਜ਼ਰ ਸਨ। ਮੇਲੇ ਦੇ ਪ੍ਰਬੰਧਕਾਂ ਵਿੱਚ ਹਰਦੀਪ ਸਿੰਘ, ਸਾਹਿਲ ਮੱਕੜ, ਜੈਸ਼ਵਿੰਦਰ ਬਰਾੜ, ਜਸਦੀਪ ਬਰਾੜ ਸਮੇਤ ਕਈ ਹੋਰ ਸ਼ਖ਼ਸੀਅਤਾਂ ਸ਼ਾਮਲ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.