IMG-LOGO
ਹੋਮ ਪੰਜਾਬ: ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ...

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਮਕੌੜਾ ਪੱਤਣ ਵਿਖੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ

Admin User - Aug 30, 2025 10:43 PM
IMG


ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ

ਮਕੌੜਾ ਪੱਤਣ (ਗੁਰਦਾਸਪੁਰ), 30 ਅਗਸਤ - ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਅਤੇ ਜਲ ਸਰੋਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਰਾਵੀ ਦਰਿਆ ਦੇ ਮਕੌੜਾ ਪੱਤਣ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ ਸ੍ਰੀ ਰੁਪਿੰਦਰਪਾਲ ਸਿੰਘ, ਡੀ.ਐੱਸ.ਪੀ. ਦੀਨਾਨਗਰ ਸ੍ਰੀ ਰਜਿੰਦਰ ਮਿਨਹਾਸ ਵੀ ਮੌਜੂਦ ਸਨ।

ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਵੱਲੋਂ ਮਕੌੜਾ ਪੱਤਣ ਲਾਗੇ ਹੜ੍ਹ ਕਾਰਨ ਟੁੱਟੇ ਧੁੱਸੀ ਬੰਨ ਨੂੰ ਪੂਰੇ ਜਾਣ ਦੇ ਕੰਮ ਦਾ ਜਾਇਜਾ ਲਿਆ। ਉਨ੍ਹਾਂ ਕਿਹਾ ਕਿ ਰਾਵੀ ਦਰਿਆ ਵਿੱਚ ਬਹੁਤ ਜਿਆਦਾ ਪਾਣੀ ਆਉਣ ਕਾਰਨ ਧੁੱਸੀ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਹੈ ਜਿਸ ਕਾਰਨ ਰਾਵੀ ਦੇ ਨਾਲ ਲੱਗਦੇ ਜ਼ਿਲ੍ਹਾ ਗੁਰਦਾਸਪੁਰ ਦੇ 324 ਪਿੰਡ ਹੜ੍ਹ ਦੀ ਲਪੇਟ ਵਿੱਚ ਆਏ ਹਨ। ਉਨ੍ਹਾਂ ਕਿਹਾ ਕਿ ਹੁਣ ਦਰਿਆ ਵਿੱਚ ਪਾਣੀ ਦਾ ਪੱਧਰ ਘਟਿਆ ਹੈ, ਜਿਸ ਕਾਰਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵੀ ਪਾਣੀ ਘੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਜੇਕਰ ਬਹੁਤ ਜਿਆਦਾ ਬਾਰਸ਼ ਨਾ ਹੋਈ ਅਤੇ ਦਰਿਆ ਵਿੱਚ ਵੀ ਸਮਰੱਥਾ ਤੋਂ ਜਿਆਦਾ ਪਾਣੀ ਨਾ ਆਇਆ ਤਾਂ ਖ਼ਤਰੇ ਦੀ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧੁੱਸੀ ਬੰਨ੍ਹ ਵਿੱਚ ਪਏ ਪਾੜਾਂ ਨੂੰ ਪੂਰਿਆ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਨੂੰ ਹੋਰ ਤੇਜ਼ ਕਰਨ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵੱਧ ਤੋਂ ਵੱਧ ਮੈਡੀਕਲ ਟੀਮਾਂ ਦੀ ਤਾਇਨਾਤੀ ਕੀਤੀ ਜਾਵੇ ਅਤੇ ਹੋਰ ਲੋੜਵੰਦ ਤੱਕ ਸਰਕਾਰ ਵੱਲੋਂ ਰਾਹਤ ਪਹੁੰਚਾਈ ਜਾਵੇ। ਇਸਦੇ ਨਾਲ ਹੀ ਪਸ਼ੂਆਂ ਲਈ ਚਾਰੇ ਅਤੇ ਉਨ੍ਹਾਂ ਦੇ ਇਲਾਜ ਲਈ ਵੀ ਪਸ਼ੂ ਪਾਲਣ ਵਿਭਾਗ ਵੱਲੋਂ ਹਰ ਹੜ੍ਹ ਪ੍ਰਭਾਵਿਤ ਪਿੰਡ ਤੱਕ ਪਹੁੰਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਅਨੁਮਾਨ ਲਗਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਰਾਹਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜ੍ਹੀ ਵਿੱਚ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹਾਂ ਸਬੰਧੀ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ।

ਇਸ ਮੌਕੇ ਐਕਸੀਅਨ ਡਰੇਨਜ਼ ਜੋਬਨਪ੍ਰੀਤ ਸਿੰਘ, ਐਕਸੀਅਨ ਸ. ਦਿਲਪ੍ਰੀਤ ਸਿੰਘ, ਐੱਸ.ਡੀ.ਓ. ਅਮਿਤ ਲੂਣਾ, ਜੇ.ਈ. ਉਪਦੇਸ਼ ਕੁਮਾਰ, ਸ. ਪ੍ਰਿਤਪਾਲ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ, ਐੱਸ.ਐੱਚ.ਓ. ਜਤਿੰਦਰਪਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.