ਤਾਜਾ ਖਬਰਾਂ
ਚੰਡੀਗੜ੍ਹ -ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਹੁਣ ਤੱਕ ਕੁੱਲ 1018 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਲੋਕਾਂ ਦੇ ਘਰ ਅਤੇ ਖੇਤ ਪਾਣੀ ਵਿੱਚ ਡੁੱਬ ਗਏ ਹਨ। ਘਰਾਂ ਤੋਂ ਲੈ ਕੇ ਫਸਲਾਂ ਤੱਕ ਹਰ ਚੀਜ਼ ਨੂੰ ਭਾਰੀ ਨੁਕਸਾਨ ਹੋਇਆ ਹੈ।
ਸਰਕਾਰ, ਐਨਡੀਆਰਐਫ ਦੀਆਂ 11 ਟੀਮਾਂ ਅਤੇ ਚਾਰ ਜ਼ਿਲ੍ਹਿਆਂ ਵਿੱਚ ਫੌਜ ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਸ਼ਾਮਲ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਆਪਣੇ ਮੰਤਰੀਆਂ ਦੀਆਂ ਡਿਊਟੀਆਂ ਲਗਾਈਆਂ ਹਨ। ਜਿਸ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਅੰਮ੍ਰਿਤਸਰ ਵਿੱਚ ਰਾਹਤ ਕੰਮਾਂ ਦੀ ਨਿਗਰਾਨੀ ਕਰਨਗੇ। ਜਿੱਥੇ ਉਹ ਖਾਣ-ਪੀਣ ਦਾ ਸਮਾਨ, ਸਾਫ਼ ਪਾਣੀ ਅਤੇ ਮੈਡੀਕਲ ਕੈਂਪ ਮੁਹੱਈਆ ਕਰਵਾਏ ਜਾਣਗੇ।
ਜਦਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤਰਨ ਤਾਰਨ ਅਤੇ ਅੰਮ੍ਰਿਤਸਰ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਅਤੇ ਪਸ਼ੂਆਂ ਲਈ ਦਵਾਈਆਂ ਤੇ ਚਾਰੇ ਦੀ ਵੰਡ ਯਕੀਨੀ ਬਣਾਉਣਗੇ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਕੈਂਪ ਲਗਾ ਕੇ ਜ਼ਰੂਰੀ ਦਵਾਈਆਂ ਵੰਡਣਗੇ।
ਇਸ ਦੇ ਨਾਲ ਹੀ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਗੁਰਦਾਸਪੁਰ ਖੇਤਰ ਵਿੱਚ ਟੀਕਾਕਰਨ ਮੁਹਿੰਮ ਅਤੇ ਵੈਟਰੀਨਰੀ ਸੇਵਾਵਾਂ ਦੀ ਦੇਖਭਾਲ ਕਰਨਗੇ। ਜਦਕਿ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਤਰਨ ਤਾਰਨ ਖੇਤਰ ਦੇ ਹੜ ਪ੍ਰਭਾਵਿਤ ਪਿੰਡਾਂ ਵਿੱਚ ਰਾਸ਼ਨ ਕਿੱਟਾਂ, ਪੀਣ ਵਾਲਾ ਪਾਣੀ ਅਤੇ ਸਫ਼ਾਈ ਮੁਹਿੰਮ ਦੀ ਨਿਗਰਾਨੀ ਕਰਨਗੇ ਅਤੇ ਮੰਤਰੀ ਬਰਿੰਦਰ ਕੁਮਾਰ ਗੋਇਲ ਘੱਗਰ ਦੇ ਨਾਲ ਲੱਗਦੇ ਖੇਤਰਾਂ ਵਿੱਚ ਰਾਹਤ ਕੰਮਾਂ ਦੀ ਸਮੀਖਿਆ ਕਰਨਗੇ ਅਤੇ ਪਸ਼ੂਆਂ ਲਈ ਚਾਰਾ, ਦਵਾਈਆਂ ਅਤੇ ਖੁਰਾਕ ਦੇ ਪੈਕਟ ਵੰਡਣਗੇ।
Get all latest content delivered to your email a few times a month.