ਤਾਜਾ ਖਬਰਾਂ
ਸੰਗਰੂਰ- ਸੰਗਰੂਰ ਦੇ ਪਿੰਡ ਸੰਗਤਪੁਰਾ ਵਿੱਚ ਅੱਜ ਸਵੇਰੇ 4 ਵਜੇ ਤੋਂ ਲਗਾਤਾਰ ਹੋ ਰਹੀ ਬਾਰਿਸ਼ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਜਿੱਥੇ ਮੀਂਹ ਕਾਰਨ ਸੁਖਪਾਲ ਸਿੰਘ ਮਿਸਤਰੀ ਦਾ ਘਰ ਅਚਾਨਕ ਢਹਿ ਗਿਆ। ਇਸ ਹਾਦਸੇ ਵਿੱਚ ਉਨ੍ਹਾਂ ਦੀ ਮਾਂ ਕਰਮਜੀਤ ਕੌਰ (60 ਸਾਲ) ਦੀ ਮੌਤ ਹੋ ਗਈ। ਸੁਖਪਾਲ ਸਿੰਘ ਦੀ ਪਤਨੀ ਮਨਦੀਪ ਕੌਰ ਗੰਭੀਰ ਜ਼ਖਮੀ ਹੋ ਗਈ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਲਹਿਰਾਗਾਗਾ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪਿੰਡ ਦੇ ਸਰਪੰਚ ਹਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਪਿੰਡ ਦੇ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।
Get all latest content delivered to your email a few times a month.