ਤਾਜਾ ਖਬਰਾਂ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੱਤੀ ਕਿ ਦਿੱਲੀ ਦੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਅਤੇ ਸ਼੍ਰੀ ਕਪਿਲ ਮਿਸ਼ਰਾ ਦੀ ਅਗਵਾਈ ਵਿੱਚ ਇਕ ਮਹੱਤਵਪੂਰਣ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਡੀ.ਐਸ.ਜੀ.ਐਮ.ਸੀ. ਦੀ ਟੀਮ ਅਤੇ ਹੋਰ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਆਉਣ ਵਾਲੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਾਨ, ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕਾਲਕਾ ਨੇ ਕਿਹਾ ਕਿ ਇਹ ਇਤਿਹਾਸਕ ਮੌਕਾ ਸਾਨੂੰ ਨਾ ਸਿਰਫ਼ ਗੁਰੂ ਸਾਹਿਬ ਦੀ ਸ਼ਹੀਦੀ ਵਿਰਾਸਤ ਨੂੰ ਯਾਦ ਕਰਨ ਦਾ ਸੁਨਹਿਰਾ ਮੌਕਾ ਦਿੰਦਾ ਹੈ, ਬਲਕਿ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਕੁਰਬਾਨੀਆਂ ਅਤੇ ਉਪਦੇਸ਼ਾਂ ਨਾਲ ਜੋੜਨ ਦਾ ਵੀ ਵਧੀਆ ਸਾਧਨ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਤਿਆਰੀਆਂ ਬਹੁਤ ਹੀ ਸੁਚੱਜੇ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਇਹ ਸਮਾਗਮ ਇਤਿਹਾਸਕ ਪੱਧਰ ‘ਤੇ ਯਾਦਗਾਰ ਬਣੇ ਅਤੇ ਦੁਨੀਆ ਭਰ ਦੀ ਸੰਗਤ ਗੁਰੂ ਸਾਹਿਬ ਦੀ ਅਦਭੁੱਤ ਸ਼ਹਾਦਤ ਨੂੰ ਮਹਿਸੂਸ ਕਰ ਸਕੇ।
Get all latest content delivered to your email a few times a month.