ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਸਿੱਧਾ ਪਿੰਡਾਂ ਵਿੱਚ ਪਹੁੰਚ ਕੇ ਪੀੜਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਵੰਡ ਕੇ ਉਹਨਾਂ ਦੀ ਸਹਾਇਤਾ ਕੀਤੀ। ਉਹ ਕਿਸ਼ਤੀਆਂ ਰਾਹੀਂ ਪਾਣੀ ਵਿੱਚ ਡੁੱਬੇ ਪਿੰਡਾਂ ਦੇ ਘਰਾਂ ਤੱਕ ਗਏ ਅਤੇ ਪੀੜਤ ਪਰਿਵਾਰਾਂ ਦਾ ਦੁੱਖ-ਦਰਦ ਸਾਂਝਾ ਕੀਤਾ। ਪਾਣੀ ਨਾਲ ਘਿਰੇ ਲੋਕਾਂ ਨੇ ਧਾਮੀ ਸਾਹਿਬ ਅੱਗੇ ਗਿਲੇ-ਸ਼ਿਕਵੇ ਰੱਖਦਿਆਂ ਕਿਹਾ ਕਿ ਸਾਲਾਂ ਤੋਂ ਉਹ ਹੜ੍ਹ ਦੀਆਂ ਮੁਸੀਬਤਾਂ ਸਹਿੰਦੇ ਆ ਰਹੇ ਹਨ, ਪਰ ਸਰਕਾਰਾਂ ਵੱਲੋਂ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ, ਉਲਟ ਦਰਿਆਵਾਂ ਵਿੱਚ ਡੈਮਾਂ ਦਾ ਪਾਣੀ ਛੱਡ ਕੇ ਹੋਰ ਮੁਸੀਬਤ ਵਧਾਈ ਗਈ। ਹਾਲਾਂਕਿ, SGPC ਪ੍ਰਧਾਨ ਨੇ ਪੀੜਤਾਂ ਦੇ ਹੌਸਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਹਾਲਾਤ ਬਾਵਜੂਦ ਇਹ ਲੋਕ ਹਿੰਮਤੀ ਹਨ ਅਤੇ ਚੜ੍ਹਦੀ ਕਲਾ ਵਿੱਚ ਹਨ, ਉਹਨਾਂ ਭਰੋਸਾ ਦਿਵਾਇਆ ਕਿ ਕਮੇਟੀ ਹਾਲਾਤ ਸਧਾਰਨ ਹੋਣ ਤੱਕ ਰਾਹਤ ਕਾਰਜ ਜਾਰੀ ਰੱਖੇਗੀ ਅਤੇ ਹਰ ਸੰਭਵ ਮਦਦ ਨਾਲ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
Get all latest content delivered to your email a few times a month.