ਤਾਜਾ ਖਬਰਾਂ
ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਨੂਰ ਸ਼ਾਹ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹੜ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਆਪਣੇ ਹੱਥੀਂ ਰਾਹਤ ਸਮੱਗਰੀ ਵੰਡ ਕੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਦੌਰੇ ਦੌਰਾਨ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ ਪੀੜਤਾਂ ਨੂੰ ਹਰ ਸੰਭਵ ਮਦਦ ਮੁਹਈਆ ਕਰਵਾ ਰਹੀ ਹੈ। ਫਾਜ਼ਿਲਕਾ ਹਲਕੇ ਵਿੱਚ ਸਰਕਾਰੀ ਟੀਮਾਂ ਵੱਲੋਂ 70 ਲੱਖ ਰੁਪਏ ਤੋਂ ਵੱਧ ਮੁੱਲ ਦੀ ਰਾਹਤ ਸਮੱਗਰੀ ਵੰਡ ਚੁੱਕੀ ਹੈ। ਹੁਣ ਤੱਕ 4558 ਰਾਸ਼ਨ ਕਿੱਟਾਂ ਅਤੇ 2017 ਬੈਗ ਕੈਟਲ ਫੀਡ ਲੋਕਾਂ ਨੂੰ ਵੰਡੇ ਗਏ ਹਨ।
ਰਾਹਤ ਕੈਂਪਾਂ ਵਿੱਚ ਲੋਕਾਂ ਲਈ ਹਰ ਤਰ੍ਹਾਂ ਦੀ ਸੁਵਿਧਾ ਯਕੀਨੀ ਬਣਾਈ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਸਰਹੱਦੀ ਲੋਕਾਂ ਦੇ ਹੌਸਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਜਿਵੇਂ ਹੀ ਬਾਰਿਸ਼ ਦਾ ਪਾਣੀ ਘਟੇਗਾ, ਸਰਕਾਰ ਗਰਦਾਵਰੀ ਕਰਵਾਕੇ ਨੁਕਸਾਨ ਦੀ ਪੂਰੀ ਭਰਪਾਈ ਕਰੇਗੀ।
ਇਸ ਤੋਂ ਪਹਿਲਾਂ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਸਮੇਤ ਅਧਿਕਾਰੀਆਂ ਨਾਲ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਵਲੰਟੀਅਰਾਂ ਨਾਲ ਬੈਠਕ ਕਰਕੇ ਵੀ ਹੜ ਪੀੜਤਾਂ ਦੇ ਹੌਸਲੇ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ।
ਸਰਕਾਰ ਵਲੋਂ ਬਜ਼ੁਰਗਾਂ ਲਈ ਬਿਰਧ ਘਰ ਖੋਲ੍ਹੇ ਗਏ ਹਨ ਅਤੇ ਦਿਵਿਆਂਗ ਲੋਕਾਂ ਨੂੰ ਪਹਿਲ ਦੇ ਅਧਾਰ ‘ਤੇ ਸੁਰੱਖਿਅਤ ਥਾਵਾਂ ਤੇ ਲਿਜਾਇਆ ਜਾ ਰਿਹਾ ਹੈ। ਇਸ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਮਹਿਲਾਵਾਂ ਲਈ ਸੈਨਟਰੀ ਪੈਡ ਅਤੇ ਮੱਛਰਦਾਨੀਆਂ ਦੀ ਵੀ ਵੰਡ ਕੀਤੀ।
ਇਸ ਮੌਕੇ ਤੇ ਮਾਰਕੀਟ ਕਮੇਟੀ ਚੇਅਰਮੈਨ ਪਰਮਜੀਤ ਸਿੰਘ, ਜਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ, ਮੀਡੀਆ ਕੋਆਰਡੀਨੇਟਰ ਚਰਨਜੀਤ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੁਭਾਸ਼ ਚੰਦਰ, ਐਸਡੀਐਮ ਵੀਰਪਾਲ ਕੌਰ ਅਤੇ ਤਹਿਸੀਲਦਾਰ ਜਸਪ੍ਰੀਤ ਸਿੰਘ ਵੀ ਮੌਜੂਦ ਸਨ।
ਦੌਰੇ ਦੌਰਾਨ ਕੈਬਨਿਟ ਮੰਤਰੀ ਅਤੇ ਵਿਧਾਇਕ ਨਰਿੰਦਰਪਾਲ ਸਿੰਘ ਨੇ ਬੰਨ ਕਿਨਾਰੇ ਹੜ ਪੀੜਤਾਂ ਨਾਲ ਲੰਗਰ ਭੀ ਕੀਤਾ, ਜਿਸ ਨਾਲ ਲੋਕਾਂ ਦੇ ਹੌਸਲੇ ਵਿੱਚ ਖਾਸਾ ਵਾਧਾ ਹੋਇਆ।
Get all latest content delivered to your email a few times a month.