ਤਾਜਾ ਖਬਰਾਂ
ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਸ਼ੂਆਂ ਦੀ ਭੁੱਖ ਮਿਟਾਉਣ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵੱਡੀ ਸਹਾਇਤਾ ਕੀਤੀ ਗਈ ਹੈ। ਟਰੱਸਟ ਦੇ ਬਾਨੀ ਡਾ. ਐਸ.ਪੀ. ਓਬਰਾਏ ਦੇ ਸੇਵਾ ਕਾਰਜਾਂ ਤਹਿਤ ਅੱਜ ਅਜਨਾਲਾ ਖੇਤਰ ਦੇ ਕਈ ਪਿੰਡਾਂ—ਰਮਦਾਸ, ਚਮਿਆਰੀ, ਜੱਸੜ, ਗੱਗੋਮਾਹਲ, ਮੰਦਰਾਂਵਾਲੀ, ਧੰਗਈ, ਸਿੰਘੋਕੇ, ਨਵਾਂ ਪਿੰਡ, ਹਰੜ ਕਲਾਂ ਤੇ ਹਰੜ ਖੁਰਦ - ਵਿੱਚ ਹੜ੍ਹ ਪੀੜਤ ਪਸ਼ੂ ਪਾਲਕਾਂ ਨੂੰ 20 ਟਨ ਸੁੱਕਾ ਚਾਰਾ ਵੰਡਿਆ ਗਿਆ।
ਇਸ ਮੌਕੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਚਮਿਆਰੀ ਸਮੇਤ ਕਈ ਹੋਰ ਸੇਵਾਦਾਰ ਮੌਜੂਦ ਰਹੇ। ਡਾ. ਓਬਰਾਏ ਨੇ ਕਿਹਾ ਕਿ ਮੁਸ਼ਕਿਲ ਘੜੀ ਵਿੱਚ ਸਾਰੇ ਪੰਜਾਬੀਆਂ ਨੂੰ, ਖਾਸ ਕਰਕੇ ਵਿਦੇਸ਼ਾਂ ਵਿੱਚ ਵਸਦੇ ਭਰਾਵਾਂ ਨੂੰ, ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ।
ਪਿੰਡਾਂ ਦੇ ਸਰਪੰਚਾਂ ਅਤੇ ਚਾਰਾ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੇ ਡਾ. ਓਬਰਾਏ ਦਾ ਇਸ ਸਹਾਇਤਾ ਲਈ ਧੰਨਵਾਦ ਕੀਤਾ। ਇਸ ਸਮਾਗਮ ਦੌਰਾਨ ਕਈ ਸਥਾਨਕ ਆਗੂ ਵੀ ਹਾਜ਼ਰ ਸਨ।
Get all latest content delivered to your email a few times a month.