ਤਾਜਾ ਖਬਰਾਂ
ਪੰਜਾਬ ਦੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਨੇ ਅੱਜ ਫਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੇ ਹੜ੍ਹ ਪੀੜਤ ਇਲਾਕਿਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰਾਹਤ ਕਾਰਜਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਭਾਰੀ ਬਾਰਿਸ਼ ਕਾਰਨ ਸੂਬੇ ਦੀ ਲਗਭਗ 3 ਲੱਖ ਏਕੜ ਜ਼ਮੀਨ ਪ੍ਰਭਾਵਿਤ ਹੋਈ ਹੈ ਅਤੇ ਸਵਾ ਲੱਖ ਤੋਂ ਵੱਧ ਲੋਕ ਹੜ੍ਹਾਂ ਦੀ ਚਪੇਟ ਵਿੱਚ ਆਏ ਹਨ।
ਫਿਰੋਜ਼ਪੁਰ ਵਿੱਚ 107 ਪਿੰਡ ਪ੍ਰਭਾਵਿਤ ਹੋਏ ਹਨ ਜਿਨ੍ਹਾਂ ਵਿਚੋਂ ਹਜ਼ਾਰਾਂ ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਪਹੁੰਚਾਇਆ ਗਿਆ ਹੈ। ਵਰਮਾ ਨੇ ਪਿੰਡ ਗਟੀ ਰਾਜੋ ਕੇ ਵਿੱਚ ਪਾਣੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਤੁਰੰਤ ਕਾਰਵਾਈ ਕਰਨ ਲਈ ਡਰੇਨੇਜ ਵਿਭਾਗ ਨੂੰ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਹੁਣ ਤੱਕ 3300 ਤੋਂ ਵੱਧ ਲੋਕਾਂ ਨੂੰ ਰੈਸਕਿਊ ਕੀਤਾ ਜਾ ਚੁੱਕਾ ਹੈ ਅਤੇ ਸਰਕਾਰ ਹਰ ਸੰਭਵ ਮਦਦ ਪਹੁੰਚਾ ਰਹੀ ਹੈ।
ਫ਼ਾਜ਼ਿਲਕਾ ਵਿੱਚ ਜਲਾਲਾਬਾਦ ਵਿਖੇ ਮੀਟਿੰਗ ਦੌਰਾਨ ਉਨ੍ਹਾਂ ਨੇ ਰਾਹਤ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਸਪੱਸ਼ਟ ਕੀਤਾ ਕਿ ਰਾਹਤ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਡਰੇਨੇਜ ਵਿਭਾਗ ਨੂੰ ਹਦਾਇਤ ਦਿੱਤੀ ਕਿ ਸਤਲੁਜ ਕਰੀਕ ਅਤੇ ਡਰੇਨਾਂ ’ਤੇ ਪੂਰੀ ਨਿਗਰਾਨੀ ਰੱਖੀ ਜਾਵੇ ਤਾਂ ਜੋ ਕੋਈ ਹੋਰ ਬਰੀਚ ਨਾ ਹੋਵੇ। ਨਾਲ ਹੀ ਰਾਹਤ ਕੈਂਪਾਂ ਵਿੱਚ ਰਹਿ ਰਹੇ ਲੋਕਾਂ ਨੂੰ ਖਾਣ-ਪੀਣ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਪੂਰੇ ਪ੍ਰਬੰਧ ਯਕੀਨੀ ਬਣਾਏ ਜਾਣ।
Get all latest content delivered to your email a few times a month.