ਤਾਜਾ ਖਬਰਾਂ
ਪੰਜਾਬ ਵਿੱਚ ਵੱਧ ਰਹੇ ਹੜ੍ਹਾਂ ਨੂੰ ਲੈ ਕੇ ਬਠਿੰਡਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਸਰਕਾਰ 'ਤੇ ਤਿੱਖੇ ਸਵਾਲ ਉਠਾਏ ਹਨ। ਬੁਢਲਾਡਾ ਹਲਕੇ ਦੇ ਕਈ ਪਿੰਡਾਂ ਵਿੱਚ ਹੜ੍ਹ ਨਾਲ ਤਬਾਹ ਹੋਈਆਂ ਫਸਲਾਂ ਅਤੇ ਘਰਾਂ ਦਾ ਜਾਇਜ਼ਾ ਲੈਂਦੇ ਹੋਏ ਉਨ੍ਹਾਂ ਕਿਹਾ ਕਿ ਨਾ ਤਾਂ ਸਰਕਾਰ ਨੇ ਨਾਲਿਆਂ ਅਤੇ ਨਹਿਰਾਂ ਦੀ ਸਫ਼ਾਈ ਕੀਤੀ ਹੈ ਅਤੇ ਨਾ ਹੀ ਗੈਰ-ਕਾਨੂੰਨੀ ਮਾਈਨਿੰਗ 'ਤੇ ਕਾਰਵਾਈ, ਜਿਸ ਕਾਰਨ ਅੱਜ ਲੋਕ ਬੇਘਰ ਤੇ ਬਰਬਾਦ ਹੋ ਰਹੇ ਹਨ।
ਹਰਸਿਮਰਤ ਕੌਰ ਬਾਦਲ ਨੇ ਪ੍ਰਭਾਵਿਤ ਪਿੰਡਾਂ ਵਿੱਚ ਫਸਲਾਂ ਅਤੇ ਘਰਾਂ ਵਿੱਚੋਂ ਪਾਣੀ ਕੱਢਣ ਲਈ ਤੁਰੰਤ ਗ੍ਰਾਂਟਾਂ ਜਾਰੀ ਕੀਤੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਲਾਪਰਵਾਹੀ 'ਤੇ ਰੋਸ ਜ਼ਾਹਰ ਕੀਤਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦੀ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਅਕਾਲੀ ਦਲ ਲੋਕਾਂ ਦੇ ਹੱਕ ਲਈ ਧਰਨੇ ਕਰਨ ਤੋਂ ਪਿੱਛੇ ਨਹੀਂ ਹਟੇਗਾ।
ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਕਈ ਦਿਨਾਂ ਤੋਂ ਉਹ ਆਪਣੇ ਸਰੋਤਾਂ ਨਾਲ ਹੜ੍ਹ ਦਾ ਮੁਕਾਬਲਾ ਕਰ ਰਹੇ ਹਨ, ਪਰ ਨਾ ਵਿਧਾਇਕ ਤੇ ਨਾ ਹੀ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀ ਖਬਰ ਲੈਣ ਆਇਆ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਮਦਦ ਕਰਨ ਤੇ ਲੋਕਾਂ ਨੇ ਉਨ੍ਹਾਂ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਧੰਨਵਾਦ ਕੀਤਾ।
Get all latest content delivered to your email a few times a month.