ਤਾਜਾ ਖਬਰਾਂ
ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਵਰਕਰਾਂ ਨੂੰ ਰਾਹਤ ਕਾਰਜਾਂ ਵਿੱਚ ਜੁਟਣ ਦੀ ਮੁੜ ਅਪੀਲ
ਚੰਡੀਗੜ- ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 6 ਸਤੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਸਾਹਿਬ ਵਿਖੇ ਬੁਲਾਏ ਗਏ ਸਟੇਟ ਡੈਲੀਗੇਟ ਇਜਲਾਸ ਨੂੰ ਤੁਰੰਤ ਪ੍ਰਭਾਵ ਨਾਲ ਮੁਲਤਵੀ ਕਰ ਦਿੱਤਾ ਗਿਆ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਵੇਲੇ ਸਰਹੱਦ ਨਾਲ ਲੱਗਦੇ ਜ਼ਿਲੇ ਪੂਰੀ ਤਰਾਂ ਹੜ੍ਹ ਤੋ ਪ੍ਰਭਾਵਿਤ ਹੋ ਚੁੱਕੇ ਹਨ। ਅਜਿਹੇ ਵਿੱਚ ਜਿੱਥੇ ਸਾਰੇ ਵੱਡੇ ਸਿਆਸੀ ਪ੍ਰੋਗਰਾਮ ਪਹਿਲਾਂ ਹੀ ਮੁਲਤਵੀ ਕੀਤਾ ਜਾ ਚੁੱਕੇ ਹਨ, ਹਾਲਾਤ ਸੁਖਾਵੇਂ ਹੋਣ ਤੱਕ ਸਟੇਟ ਡੈਲੀਗੇਟ ਇਜਲਾਸ ਨੂੰ ਮੁਲਤਵੀ ਕੀਤਾ ਜਾਂਦਾ ਹੈ।
ਪਾਰਟੀ ਦਫਤਰ ਤੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ, ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜਿੱਥੇ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਰਹੇ ਹਨ, ਉੱਥੇ ਹੀ ਓਹਨਾ ਵਲੋਂ ਪਾਰਟੀ ਦੇ ਲੀਡਰ ਸਾਹਿਬਾਨ ਅਤੇ ਵਰਕਰਾਂ ਨੂੰ ਵੀ ਰਾਹਤ ਕਾਰਜਾਂ ਵਿੱਚ ਜੁਟਣ ਦੀ ਅਪੀਲ ਕੀਤੀ ਗਈ ਹੈ। ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਵੇਲੇ 8 ਜ਼ਿਲੇ ਬੁਰੀ ਤਰਾਂ ਹੜ੍ਹਾਂ ਤੋ ਪ੍ਰਭਾਵਿਤ ਹੋ ਚੁੱਕੇ ਹਨ। ਤਾਜਾ ਸਥਿਤੀ ਨੂੰ ਵੇਖਦੇ ਹੋਏ ਇਹਨਾਂ ਹਾਲਤਾਂ ਵਿੱਚ ਪ੍ਰਭਾਵਿਤ ਜਿਲ੍ਹਿਆਂ ਨੂੰ ਮਦਦ ਵਾਲੇ ਹੱਥਾਂ ਦੀ ਲੋੜ ਹੈ। ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਜਿਵੇਂ ਹੀ ਹਾਲਾਤ ਸਥਿਰ ਹੋਣਗੇ, ਸਥਿਤੀ ਤੇ ਸਮੀਖਿਆ ਤੋਂ ਬਾਅਦ ਨੂੰ ਜਨਰਲ ਇਜਲਾਸ ਲਈ ਅਗਲੀ ਤਾਰੀਖ ਨੂੰ ਜਾਰੀ ਕੀਤਾ ਜਾਵੇਗਾ।
Get all latest content delivered to your email a few times a month.