ਤਾਜਾ ਖਬਰਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਝੂਠੀਆਂ ਖ਼ਬਰਾਂ ਤੋਂ ਸਚੇਤ ਰਹਿਣ ਲਈ ਕਿਹਾ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਕਈ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਗਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਪਾਣੀ ਭਰ ਗਿਆ ਹੈ। ਗਿਆਨੀ ਜੀ ਨੇ ਸਾਫ਼ ਕੀਤਾ ਕਿ ਇਹ ਜਾਣਕਾਰੀ ਪੂਰੀ ਤਰ੍ਹਾਂ ਗਲਤ ਹੈ ਅਤੇ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਇੱਕ ਬੂੰਦ ਵੀ ਪਾਣੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਸੰਗਤ ਪਹਿਲਾਂ ਵਾਂਗ ਹੀ ਦਰਸ਼ਨ ਲਈ ਆ ਰਹੀ ਹੈ ਅਤੇ ਸਾਰੇ ਦਰਸ਼ਨ ਬਿਲਕੁਲ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਇਸ ਲਈ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ। ਇਸਦੇ ਨਾਲ ਹੀ ਉਨ੍ਹਾਂ ਸੋਸ਼ਲ ਮੀਡੀਆ ਯੂਜ਼ਰਾਂ ਨੂੰ ਅਪੀਲ ਕੀਤੀ ਕਿ ਅਜਿਹੇ ਔਖੇ ਸਮੇਂ ਵਿੱਚ ਬੇਬੁਨਿਆਦ ਖ਼ਬਰਾਂ ਜਾਂ ਤਸਵੀਰਾਂ/ਵੀਡੀਓਜ਼ ਨਾ ਫੈਲਾਈਆਂ ਜਾਣ। ਸੰਗਤ ਨੂੰ ਵੀ ਬੇਨਤੀ ਕੀਤੀ ਗਈ ਹੈ ਕਿ ਅਜਿਹੀਆਂ ਅਫਵਾਹਾਂ 'ਤੇ ਧਿਆਨ ਨਾ ਦਿੱਤਾ ਜਾਵੇ ਅਤੇ ਨਾ ਹੀ ਉਨ੍ਹਾਂ ਨੂੰ ਹੋਰ ਅੱਗੇ ਸਾਂਝਾ ਕੀਤਾ ਜਾਵੇ।
Get all latest content delivered to your email a few times a month.