ਤਾਜਾ ਖਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਮ੍ਰਿਤਸਰ ਅਤੇ ਆਸਪਾਸ ਦੇ ਹੜ੍ਹਾਂ ਪ੍ਰਭਾਵਿਤ ਇਲਾਕਿਆਂ ਦੀ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਆਫਤ ਸਿਰਫ ਕੁਦਰਤੀ ਨਹੀਂ, ਬਲਕਿ ਪ੍ਰਬੰਧਕੀ ਚੁਕਾਂ ਦਾ ਨਤੀਜਾ ਵੀ ਹੋ ਸਕਦੀ ਹੈ। ਗਿਆਨੀ ਸਾਬ ਨੇ ਸਾਰਿਆਂ ਨੂੰ ਮਿਲ ਕੇ ਰਾਹਤ ਕੰਮਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਅਤੇ ਜ਼ੋਰ ਦਿੱਤਾ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਰਾਜਨੀਤਿਕ ਦਾਅਵੇਂ ਲੋਕਾਂ ਦੀ ਸਹਾਇਤਾ ਵਿੱਚ ਰੁਕਾਵਟ ਨਾ ਬਣਨ। ਉਨ੍ਹਾਂ ਨੇ ਹੜ੍ਹਾਂ ਕਾਰਨ ਹੋਏ ਘਰ, ਖੇਤ ਅਤੇ ਫਸਲਾਂ ਦੇ ਨੁਕਸਾਨ ਤੇ ਲੋਕਾਂ ਦੀ ਪੀੜ ਨੂੰ ਦਰਸਾਉਂਦਿਆਂ ਕਿਹਾ ਕਿ ਸਥਿਤੀ ਸੁਲਤਾਨਪੁਰ ਲੋਧੀ ਤੋਂ ਲੈ ਕੇ ਅਜਨਾਲਾ, ਡੇਰਾ ਬਾਬਾ ਨਾਨਕ ਅਤੇ ਰਮਦਾਸ ਤੱਕ ਬਹੁਤ ਹੀ ਚਿੰਤਾਜਨਕ ਹੈ।
ਗਿਆਨੀ ਕੁਲਦੀਪ ਸਿੰਘ ਨੇ ਐਸਜੀਪੀਸੀ ਅਤੇ ਹੋਰ ਜਥੇਬੰਦੀਆਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਰਾਹਤ ਕਾਰਜਾਂ ਲਈ ਚਾਰਾ, ਖਾਣ-ਪੀਣ ਅਤੇ ਜਰੂਰੀ ਸਮਾਨ ਮੁਹੱਈਆ ਕਰਵਾਇਆ। ਪਰ ਉਨ੍ਹਾਂ ਸਰਕਾਰਾਂ ਦੀ ਨਿੰਦਾ ਵੀ ਕੀਤੀ ਕਿ ਅਜੇ ਤੱਕ ਕੇਂਦਰ ਸਰਕਾਰ ਦੇ ਕਿਸੇ ਵੀ ਉਚ ਅਧਿਕਾਰੀ ਨੇ ਹੜ੍ਹਾਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਨਹੀਂ ਕੀਤਾ। ਗਿਆਨੀ ਸਾਬ ਨੇ ਹੜ੍ਹਾਂ ਦੇ ਪਾਣੀ ਦੇ ਆਉਣ ਅਤੇ ਨਿਕਾਸ ਦੀ ਜਾਂਚ ਲਾਜ਼ਮੀ ਹੋਣ ਦੀ ਗੱਲ ਕੀਤੀ ਅਤੇ ਲੋਕਾਂ ਲਈ ਸਪਸ਼ਟ ਜਵਾਬਾਂ ਦੀ ਮੰਗ ਕੀਤੀ। ਜਥੇਦਾਰ ਨੇ ਅੰਤ ਵਿੱਚ ਕਿਹਾ ਕਿ ਜਿਵੇਂ ਗੁਰੂ ਦਾ ਪੰਥ ਮੁਸ਼ਕਿਲਾਂ ਵਿੱਚ ਖੜਾ ਹੁੰਦਾ ਹੈ, ਪੰਜਾਬੀ ਭਾਈਚਾਰਾ ਵੀ ਹਰੇਕ ਦੌਰ ਵਿੱਚ ਸਹਾਇਤਾ ਲਈ ਤਤਪਰ ਹੈ, ਪਰ ਸਰਕਾਰਾਂ ਦਾ ਫਰਜ਼ ਹੈ ਕਿ ਉਹ ਮੌਕੇ ਤੇ ਪਹੁੰਚ ਕੇ ਲੋਕਾਂ ਦਾ ਵਿਸ਼ਵਾਸ ਜਤਾਉਣ।
Get all latest content delivered to your email a few times a month.