ਤਾਜਾ ਖਬਰਾਂ
ਸੁਖਨਾ ਹੈਡਵਰਕਸ ਵੱਲੋਂ ਸੁਖਨਾ ਚੋਅ ਵਿੱਚ ਵਾਧੂ ਪਾਣੀ ਛੱਡਣ ਦੇ ਮੱਦੇਨਜ਼ਰ, ਜ਼ੀਰਕਪੁਰ ਦੇ ਬਲਟਾਣਾ ਪੁਲ ਦਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੌਰਾ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਸਾਵਧਾਨੀ ਵਜੋਂ ਬਲਟਾਣਾ ਪੁਲ ਅਤੇ ਘੱਗਰ ਦਰਿਆ ਦੇ ਮੁਬਾਰਕਪੁਰ ਕਾਜ਼ਵੇਅ ’ਤੇ ਆਵਾਜਾਈ ਰੋਕ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੂੰ ਜ਼ੀਰਕਪੁਰ ਅਤੇ ਡੇਰਾਬੱਸੀ ਸਮੇਤ ਨਦੀਆਂ ਅਤੇ ਨਾਲਿਆਂ ਚ ਪਾਣੀ ਦੇ ਪ੍ਰਵਾਹ ਤੇ ਨਿਗਰਾਨੀ ਕਰਨ ਅਤੇ ਆਵਾਜਾਈ ਰੋਕਣ ਲਈ ਤਾਇਨਾਤ ਕੀਤਾ ਗਿਆ ਹੈ। ਪਾਣੀ ਦੇ ਪੱਧਰ ਵਿੱਚ ਵਾਧਾ ਹੋਣ ਦੇ ਬਾਵਜੂਦ, ਇਸ ਵੇਲੇ ਨਿਵਾਸੀਆਂ ਲਈ ਕੋਈ ਤੁਰੰਤ ਖ਼ਤਰਾ ਨਹੀਂ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸੁਖਨਾ ਚੋਅ ਅਤੇ ਘੱਗਰ ਦਰਿਆ ਦੇ ਨੇੜਲੇ ਇਲਾਕਿਆਂ ਵੱਲ ਨਾ ਜਾਣ ਅਤੇ ਬਲਟਾਣਾ ਪੁਲ ਅਤੇ ਮੁਬਾਰਕਪੁਰ ਕਾਜ਼ਵੇਅ ਦੇ ਬਦਲਵੇਂ ਰਸਤੇ ਵਰਤਣ। ਹੜ੍ਹ ਸੰਬੰਧੀ ਕਿਸੇ ਵੀ ਅਫ਼ਵਾਹ ’ਤੇ ਧਿਆਨ ਨਾ ਦੇਣ ਅਤੇ ਜ਼ਰੂਰੀ ਜਾਣਕਾਰੀ ਲਈ ਡੀ.ਸੀ. ਦਫ਼ਤਰ ਕੰਟਰੋਲ ਰੂਮ 0172-2219506 ਜਾਂ 76580-51209 ਅਤੇ ਸਬ-ਡਿਵੀਜ਼ਨ ਡੇਰਾਬੱਸੀ 01762-283224 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Get all latest content delivered to your email a few times a month.