ਤਾਜਾ ਖਬਰਾਂ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਲਈ ਤੁਰੰਤ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ ਅਤੇ ਨਾਲ ਹੀ ਰਾਹਤ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ NDRF ਅਤੇ ਫੌਜ ਦੇ ਜਵਾਨਾਂ ਅਤੇ ਉਪਕਰਣਾਂ ਦੀ ਤੈਨਾਤੀ ਵਧਾਈ ਜਾਵੇ।
ਉਨ੍ਹਾਂ ਲਿਖਿਆ ਕਿ, " ਮੈਂ ਹੜ੍ਹ ਕਾਰਨ ਪਾਣੀ ਖੜ੍ਹ ਜਾਣ ਕਰਕੇ ਪੈਦਾ ਹੋ ਰਹੀਆਂ ਸਿਹਤ ਸਮਸਿਆਵਾਂ ਦੇ ਹੱਲ ਲਈ ਵਿਸ਼ੇਸ਼ ਟੀਮਾਂ ਭੇਜਣ ਦੀ ਵੀ ਬੇਨਤੀ ਕੀਤੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਫਸਲ ਦੇ ਨੁਕਸਾਨ ਦੇ ਨਾਲ-ਨਾਲ ਉਹਨਾਂ ਦੇ ਘਰਾਂ ਨੂੰ ਹੋਏ ਨੁਕਸਾਨ ਅਤੇ ਦੁਧਾਰੂ ਪਸ਼ੂਆਂ ਦੇ ਨੁਕਸਾਨ ਨੂੰ ਪੂਰਾ ਕਰਨ ਲਈ ਸਿੱਧੀ ਵਿੱਤੀ ਸਹਾਇਤਾ ਦੀ ਵੀ ਲੋੜ ਹੈ ਅਤੇ ਉਨ੍ਹਾਂ ਨੂੰ ਕਰਜ਼ਿਆਂ ਦੀ ਵਸੂਲੀ ਤੋਂ ਰਾਹਤ ਤੋਂ ਇਲਾਵਾ ਖਾਣ ਪੀਣ ਦੀਆਂ ਰਸਤਾਂ ਦੀ ਵੀ ਲੋੜ ਹੈ। ਇਹ ਕਿਸਾਨੀ ਕਰਜ਼ੇ ਨੂੰ ਮੁਆਫ਼ ਕਰਨ ਲਈ ਇੱਕ ਢੁਕਵਾਂ ਸਮਾਂ ਹੈ ਤਾਂ ਜੋ ਉਨ੍ਹਾਂ ਨੂੰ ਇੱਕ ਨਵੀਂ ਸ਼ੁਰੂਆਤ ਮਿਲ ਸਕੇ। ਮੈਂ ਇਹਨਾਂ ਭਿਆਨਕ ਹੜ੍ਹਾਂ ਤੋਂ ਬਚਣ ਲਈ ਅਗਾਓ ਉਪਾਅ ਕਰਨ ਲਈ ਇੱਕ ਵਿਸ਼ੇਸ਼ ਪੈਕੇਜ ਦੀ ਵੀ ਬੇਨਤੀ ਕੀਤੀ ਹੈ, ਜੋ ਕਿ 40 ਸਾਲਾਂ ਬਾਅਦ ਆਏ ਹਨ।ਬਦਕਿਸਮਤੀ ਨਾਲ ਪਿਛਲੇ ਕਈ ਸਾਲਾਂ ਤੋਂ ਹੜ੍ਹ ਰੋਕਣ ਦੇ ਕਾਰਜਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ ਜਿਸਨੇ ਲੋਕਾਂ ਨੂੰ ਇਸ ਆਫਤ ਵਿੱਚ ਪਾਇਆ ਹੈ। ਮੁੱਖ ਦਰਿਆਵਾਂ ਅਤੇ ਨਾਲਿਆਂ ਦੀ ਸਫਾਈ ਦੇ ਨਾਲ-ਨਾਲ ਹੜ੍ਹ ਸੁਰੱਖਿਆ ਕਾਰਜਾਂ ਅਤੇ ਲੋੜ ਪੈਣ 'ਤੇ 'ਪੱਕੇ' ਬੰਨ੍ਹਾਂ ਦੀ ਉਸਾਰੀ ਲਈ ਵਿਸ਼ੇਸ਼ ਫੰਡ ਅਲਾਟ ਕੀਤੇ ਜਾ ਸਕਦੇ ਹਨ"।
Get all latest content delivered to your email a few times a month.