IMG-LOGO
ਹੋਮ ਪੰਜਾਬ: ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ...

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ ਪੰਜਾਬ ਸਰਕਾਰ, ਲੋਕਾਂ ਦੀਆਂ ਦੁਸ਼ਵਾਰੀਆਂ ਨੂੰ ਆਪਣਾ ਸਮਝ ਕੇ ਮੰਤਰੀ, ਐਮ.ਪੀ. ਤੇ ਵਿਧਾਇਕ ਕਰ ਰਹੇ...

Admin User - Sep 01, 2025 06:07 PM
IMG

 ਹਰਪਾਲ ਚੀਮਾ, ਹਰਜੋਤ ਬੈਂਸ, ਲਾਲਜੀਤ ਭੁੱਲਰ, ਹਰਭਜਨ ਸਿੰਘ, ਹਰਦੀਪ ਮੁੰਡੀਆ, ਮੋਹਿੰਦਰ ਭਗਤ, ਮੀਤ ਹੇਅਰ ਤੇ ਕੁਲਦੀਪ ਧਾਲੀਵਾਲ ਨੇ ਵੱਖ-ਵੱਖ ਥਾਵਾਂ ਉਤੇ ਸਾਂਭੇ ਮੋਰਚੇ

ਚੰਡੀਗੜ੍ਹ, 1 ਸਤੰਬਰ: ਪੰਜਾਬ ਸਰਕਾਰ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਮਨੁੱਖਾਂ ਜਾਨਾਂ ਅਤੇ ਪਸ਼ੂ ਧਨ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਕੈਬਨਿਟ ਮੰਤਰੀ ਲਗਾਤਾਰ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਤੱਕ ਲੋੜੀਂਦੀ ਸਹਾਇਤਾ ਜਲਦ ਤੋਂ ਜਲਦ ਪਹੁੰਚ ਸਕੇ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਅਜਨਾਲਾ ਸਬ ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ ਪੰਜ ਟਰੱਕਾਂ ਨੂੰ ਮੋਹਾਲੀ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰਾਹਤ ਟਰੱਕਾਂ ਵਿੱਚ 1,000 ਰਾਸ਼ਨ ਕਿੱਟਾਂ, ਪੀਣ ਵਾਲੇ ਪਾਣੀ ਦੇ 600 ਪੈਕੇਟ, 400 ਮੱਛਰਦਾਨੀ, 400 ਗੱਦੇ ਅਤੇ 200 ਫੋਲਡਿੰਗ ਬਿਸਤਰੇ ਹਨ ।

ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਪੰਜਾਬ ਦੇ ਲੋਕਾਂ ਦਾ ਰਾਹਤ ਕਾਰਜਾਂ ਵਿੱਚ ਉਨ੍ਹਾਂ ਦੇ ਭਾਰੀ ਯੋਗਦਾਨ ਲਈ ਧੰਨਵਾਦ ਪ੍ਰਗਟ ਕਰਦੇ ਹੋਏ, ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਨੇ ਦੇਸ਼ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ, ਅਤੇ ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਆਪਣੇ ਲੋਕਾਂ ਨਾਲ ਖੜ੍ਹੀ ਹੋਵੇ।ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਾਬੂਆਣਾ ਅਤੇ ਮਾੜੀਵਾਲਾ ਪਿੰਡਾਂ ਦਾ ਦੌਰਾ ਕੀਤਾ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਕਾਰਜਾਂ ਦੀ ਜ਼ਿੰਮੇਵਾਰੀ ਸੰਭਾਲੀ ਹੈ ਅਤੇ ਆਪਣੇ ਹਲਕੇ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪ੍ਰਭਾਵਿਤ ਸੂਬਾ ਵਾਸੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਹ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਸੂਬਾ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਚਾਅ ਅਤੇ ਰਾਹਤ ਕਾਰਜਾਂ ਦੀ ਨੇੜੀਓਂ ਨਿਗਰਾਨੀ ਕਰ ਰਹੇ ਹਨ।


ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਹੈਲਪਲਾਈਨ ਨੰਬਰ 91 87279- 62441 ਜਾਰੀ ਕੀਤਾ ਹੈ। ਇਹ ਹੈਲਪਲਾਈਨ ਨੰਬਰ ਹਰ ਸਮੇਂ ਉਪਲਬਧ ਹੋਵੇਗਾ।

ਜੇਲ੍ਹ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਖਡੂਰ ਸਾਹਿਬ, ਫਤਿਹਾਬਾਦ ਅਤੇ ਧੂੰਦਾ ਦਾ ਦੌਰਾ ਕੀਤਾ ਅਤੇ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਲੋੜਵੰਦ ਲੋਕਾਂ ਨੂੰ ਰਾਸ਼ਨ, ਭੋਜਨ ਕਿੱਟਾਂ, ਪੀਣ ਵਾਲਾ ਪਾਣੀ ਸਮੇਤ ਰਾਹਤ ਸਮੱਗਰੀ ਅਤੇ ਪਸ਼ੂਧਨ ਲਈ ਚਾਰਾ ਵੰਡਿਆ। ਸ. ਭੁੱਲਰ ਨੇ ਕਿਹਾ ਕਿ ਸਾਡੀ ਸਰਕਾਰ ਇਸ ਆਫ਼ਤ ਦੀ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਫ਼ਸਲਾਂ ਦੇ ਨੁਕਸਾਨ (ਗਿਰਦਵਰੀ) ਦਾ ਮੁਲਾਂਕਣ ਕਰਨ ਤੋਂ ਬਾਅਦ ਉਨ੍ਹਾਂ ਦੇ ਵਿੱਤੀ ਨੁਕਸਾਨ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਹਰੀਕੇ ਕਸਬੇ ਨੇੜੇ ਮਰੜ ਪਿੰਡ ਵਿੱਚ ਜ਼ਮੀਨ ਖਿਸਕਣ ਕਾਰਨ ਹੋਏ 50 ਫੁੱਟ ਡੂੰਘੇ ਅਤੇ 200 ਮੀਟਰ ਚੌੜੇ ਟੋਏ ਨੂੰ ਭਰਨ ਵਿੱਚ ਪਿੰਡ ਵਾਸੀਆਂ ਦੀ ਮਦਦ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕੀਰੀ ਪਿੰਡ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਹੜ੍ਹ ਪੀੜਤਾਂ ਨੂੰ ਭਰੋਸਾ ਦਿੱਤਾ ਕਿ ਸਾਡੀ ਸਰਕਾਰ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਪ੍ਰਦਾਨ ਕਰਨ ਲਈ ਵਚਨਬੱਧ ਹੈ।


ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਮੋਹਿੰਦਰ ਭਗਤ ਨੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਅੰਦਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਹੁੰਚ ਕੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ।

ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਦੇ ਚੋਗਾਵਾਂ ਰੋਡ 'ਤੇ ਸਥਿਤ ਦਾਣਾ ਮੰਡੀ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪੀੜਤਾਂ ਲਈ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਇਸ ਰਾਹਤ ਕਾਰਜ ਵਿੱਚ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਮੈਡੀਕਲ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਜ਼ਰੂਰੀ ਸਮੱਗਰੀ ਵੰਡੀ ਗਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.