ਤਾਜਾ ਖਬਰਾਂ
ਤਾਲਿਬਾਨ ਸਰਕਾਰ ਵਲੋਂ ਦਿੱਤੇ ਗਏ ਅੰਕੜਿਆਂ ਅਨੁਸਾਰ, ਪੂਰਬੀ ਅਫ਼ਗਾਨਿਸਤਾਨ ਵਿਚ ਆਏ ਇਕ ਤੇਜ਼ ਭੁਚਾਲ ਵਿਚ ਲਗਭਗ 800 ਲੋਕਾਂ ਦੀ ਮੌਤ ਅਤੇ 2,500 ਤੋਂ ਵੱਧ ਜ਼ਖਮੀ ਹੋ ਗਏ ਹਨ। ਐਤਵਾਰ ਦੇਰ ਰਾਤ 6.0 ਤੀਬਰਤਾ ਵਾਲੇ ਭੂਚਾਲ ਨੇ ਗੁਆਂਢੀ ਨੰਗਰਹਾਰ ਸੂਬੇ ਦੇ ਜਲਾਲਾਬਾਦ ਸ਼ਹਿਰ ਦੇ ਨੇੜੇ ਕੁਨਾਰ ਸੂਬੇ ਦੇ ਕਸਬਿਆਂ ਨੂੰ ਹਿਲਾ ਦਿੱਤਾ, ਜਿਸ ਨਾਲ ਵੱਡਾ ਨੁਕਸਾਨ ਹੋਇਆ।ਕੁਨਾਰ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿਚੋਂ ਇਕ, ਨੂਰਗਲ ਜ਼ਿਲ੍ਹੇ ਦੇ ਇਕ ਨਿਵਾਸੀ ਨੇ ਕਿਹਾ ਕਿ ਲਗਭਗ ਪੂਰਾ ਪਿੰਡ ਤਬਾਹ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚੇ ਤੇ ਬਜ਼ੁਰਗ ਮਲਬੇ ਹੇਠਾਂ ਹਨ।
ਜਾਣਕਾਰੀ ਅਨੁਸਾਰ ਇਹ ਭੁਚਾਲ ਰਾਜਧਾਨੀ ਇਸਲਾਮਾਬਾਦ ਸਮੇਤ ਪਾਕਿਸਤਾਨ ਦੇ ਕੁਝ ਹਿੱਸਿਆਂ ਵਿਚ ਮਹਿਸੂਸ ਕੀਤਾ ਗਿਆ ਹਾਲਾਂਕਿ ਇਥੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
Get all latest content delivered to your email a few times a month.