ਤਾਜਾ ਖਬਰਾਂ
ਪੰਜਾਬ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਵਿੱਚ ਲੋਕਾਂ ਨਾਲ ਏਕਤਾ ਜਤਾਉਂਦੇ ਹੋਏ, ਸੂਬੇ ਦੇ ਸਾਰੇ ਆਈਪੀਐਸ ਅਧਿਕਾਰੀਆਂ ਨੇ ਮਹੱਤਵਪੂਰਣ ਕਦਮ ਚੁੱਕਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਯੋਗਦਾਨ ਵਜੋਂ ਦੇਣ ਦਾ ਐਲਾਨ ਕੀਤਾ ਹੈ। ਇਹ ਯੋਗਦਾਨ ਰਾਹਤ ਤੇ ਪੁਨਰਵਾਸ ਕਾਰਜਾਂ ਨੂੰ ਮਜ਼ਬੂਤੀ ਦੇਣ ਵੱਲ ਇੱਕ ਸਮਰਪਿਤ ਕਦਮ ਹੈ। ਪੰਜਾਬ ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਉਹ ਸਿਰਫ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਹੜ੍ਹ ਪੀੜਤਾਂ ਦੇ ਦੁੱਖ ਦਰਦ ਨੂੰ ਘਟਾਉਣ ਲਈ ਵੀ ਹਮੇਸ਼ਾਂ ਤਿਆਰ ਹੈ। ਅਧਿਕਾਰੀਆਂ ਨੇ ਕਿਹਾ ਕਿ ਇਹ ਸਿਰਫ਼ ਇੱਕ ਆਰਥਿਕ ਸਹਾਇਤਾ ਨਹੀਂ, ਬਲਕਿ ਮਨੁੱਖਤਾ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਭਾਵਨਾ ਹੈ। ਸਾਂਝੇ ਯਤਨਾਂ ਅਤੇ ਹਮਦਰਦੀ ਨਾਲ ਪੰਜਾਬ ਇਸ ਵੱਡੀ ਆਫ਼ਤ ਤੋਂ ਉਭਰੇਗਾ ਅਤੇ ਪ੍ਰਭਾਵਿਤ ਲੋਕਾਂ ਨੂੰ ਨਵੀਂ ਉਮੀਦ ਮਿਲੇਗੀ।
Get all latest content delivered to your email a few times a month.