ਤਾਜਾ ਖਬਰਾਂ
ਜਲੰਧਰ ਜ਼ਿਲ੍ਹੇ ਦੇ ਲੋਹਾਰਾ ਪਿੰਡ ਵਿੱਚ ਭਾਰੀ ਮੀਂਹ ਕਾਰਨ ਇੱਕ ਫੈਕਟਰੀ ਵਿੱਚ ਫਸੇ ਅੱਠ ਮਜ਼ਦੂਰਾਂ ਨੂੰ ਐਨਡੀਆਰਐਫ ਟੀਮ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਿਯੋਗ ਨਾਲ ਬਚਾਉਂਦਿਆਂ ਸੁਰੱਖਿਅਤ ਬਾਹਰ ਕੱਢਿਆ। ਜਦੋਂ ਇਸ ਘਟਨਾ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਮਿਲੀ, ਤਾਂ ਉਨ੍ਹਾਂ ਨੇ ਤੁਰੰਤ ਸ਼ਾਹਕੋਟ ਵਿੱਚ ਤਾਇਨਾਤ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ ਦੀ ਟੀਮ ਨੂੰ ਬੁਲਾਇਆ। ਐਨਡੀਆਰਐਫ ਨੇ ਬਿਨਾ ਸਮਾਂ ਗਵਾਏ ਕਾਰਵਾਈ ਕਰਕੇ ਸਾਰੇ ਮਜ਼ਦੂਰਾਂ ਦੀ ਜਾਨ ਬਚਾਈ।
ਡਾ. ਅਗਰਵਾਲ ਨੇ ਬਚਾਅ ਕਾਰਜਾਂ ਦੀ ਨਿਗਰਾਨੀ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਵਰਗੀਆਂ ਐਮਰਜੈਂਸੀ ਸਥਿਤੀਆਂ ਵਿੱਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਲਗਾਤਾਰ ਹੋ ਰਹੀ ਬਾਰਿਸ਼ ਨਾਲਾ ਭਰਨ ਕਾਰਨ ਐਨਡੀਆਰਐਫ ਨੂੰ ਤਾਇਨਾਤ ਕੀਤਾ ਗਿਆ ਸੀ ਅਤੇ ਬੀਤੀ ਰਾਤ ਹੀ ਹਵਾਈ ਸੈਨਾ ਦੀਆਂ ਦੋ ਟੀਮਾਂ ਨੂੰ ਵੀ ਸ਼ਾਹਕੋਟ ਵਿਖੇ ਸਥਾਪਿਤ ਕੀਤਾ ਗਿਆ ਸੀ।
ਇਸ ਮੌਕੇ ਐਸਡੀਐਮ ਰਣਦੀਪ ਸਿੰਘ ਹੀਰ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਹਾਜ਼ਰ ਸਨ, ਜਿੱਥੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ।
Get all latest content delivered to your email a few times a month.