ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਿਹਤ ਵਿਭਾਗ ਵਿੱਚ 322 ਨਵੇਂ ਮੈਡੀਕਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਜਲੰਧਰ ਜ਼ਿਲ੍ਹੇ ਨੂੰ 17 ਮੈਡੀਕਲ ਅਫ਼ਸਰ ਮਿਲੇ ਹਨ। ਅੱਜ ਇਨ੍ਹਾਂ ਵਿੱਚੋਂ 8 ਅਧਿਕਾਰੀਆਂ ਨੇ ਸਿਵਲ ਸਰਜਨ ਦਫ਼ਤਰ ਜਲੰਧਰ ਵਿੱਚ ਆਪਣੀਆਂ ਜੁਆਇਨਿੰਗ ਰਿਪੋਰਟਾਂ ਪੇਸ਼ ਕਰਕੇ ਡਿਊਟੀ ਸੰਭਾਲੀ।
ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਦੱਸਿਆ ਕਿ ਸਰਕਾਰ ਲੋਕਾਂ ਨੂੰ ਉੱਚ-ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਨਵੇਂ ਨਿਯੁਕਤ ਮੈਡੀਕਲ ਅਫ਼ਸਰ ਇਸ ਕੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਵਿੱਚ ਸਹਾਇਕ ਸਾਬਤ ਹੋਣਗੇ। ਡਾ. ਗੁਪਤਾ ਨੇ ਨਵੇਂ ਅਫ਼ਸਰਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਹਰ ਇਕ ਵਿਅਕਤੀ ਤੱਕ ਬਿਹਤਰ ਸਿਹਤ ਸਹੂਲਤਾਂ ਦੀ ਪਹੁੰਚ ਯਕੀਨੀ ਬਣਾਈ ਜਾ ਸਕੇ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਚੋਪੜਾ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ ਵੀ ਮੌਜੂਦ ਰਹੇ।
Get all latest content delivered to your email a few times a month.