ਤਾਜਾ ਖਬਰਾਂ
ਚੰਡੀਗੜ੍ਹ - ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਐਂਟੀ-ਗੈਂਗਸਟਰ ਟਾਸਕ ਫੋਰਸ (AGTF), ਪੰਜਾਬ ਵੱਲੋਂ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵਿਦੇਸ਼ੀ ਅੱਤਵਾਦੀ ਲਖਵੀਰ ਸਿੰਘ ਉਰਫ ਲੰਡਾ ਹਰੀਕੇ ਦੇ ਦੋ ਮੁੱਖ ਸਾਥੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਹਿਚਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਅਤੇ ਹਰਪ੍ਰੀਤ ਸਿੰਘ ਉਰਫ ਪ੍ਰਿੰਸ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ .32 ਕੈਲੀਬਰ ਪਿਸਤੌਲ, ਇੱਕ .315 ਕੈਲੀਬਰ ਪਿਸਤੌਲ ਅਤੇ 9 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਮੁਲਜਮ ਵਿਕਰਮਜੀਤ ਸਿੰਘ ਉਰਫ ਵਿੱਕੀ, ਇੱਕ ਭਗੌੜਾ ਅਪਰਾਧੀ, ਮਾਰਚ 2024 ਵਿੱਚ ਤਰਨਤਾਰਨ ਦੇ ਥਾਣਾ ਝਬਾਲ ਵਿਖੇ ਦਰਜ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਲੋੜੀਂਦਾ ਸੀ ਅਤੇ ਉਦੋਂ ਤੋਂ ਫਰਾਰ ਸੀ। ਉਸਦੇ ਸਾਥੀ ਅਜੈਪਾਲ ਉਰਫ ਮੋਟਾ ਨੂੰ ਪਹਿਲਾਂ ਮਾਰਚ 2025 ਵਿੱਚ ਇੱਕ ਗੋਲੀਬਾਰੀ ਤੋਂ ਬਾਅਦ ਤਰਨਤਾਰਨ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ।ਦੋਵੇਂ ਗ੍ਰਿਫਤਾਰ ਵਿਅਕਤੀਆਂ ਦਾ ਅਪਰਾਧਿਕ ਪਿਛੋਕੜ ਹੈ, ਜਿਨ੍ਹਾਂ 'ਤੇ ਕਤਲ ਦੀ ਕੋਸ਼ਿਸ਼, ਐਨ.ਡੀ. ਪੀ.ਐਸ ਐਕਟ, ਅਸਲਾ ਐਕਟ ਅਤੇ ਸਨੈਚਿੰਗ ਦੇ ਤਹਿਤ ਮਾਮਲੇ ਦਰਜ ਹਨ। ਉਨ੍ਹਾਂ ਦੀ ਗ੍ਰਿਫਤਾਰੀ ਨੇ ਕਈ ਲੰਬਿਤ ਮਾਮਲਿਆਂ ਨੂੰ ਹੱਲ ਕਰਨ ਵਿੱਚ ਵੀ ਮਦਦ ਕੀਤੀ ਹੈ।
ਪੰਜਾਬ ਪੁਲਿਸ ਗੈਂਗਸਟਰ-ਅੱਤਵਾਦੀ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਦੀ ਰੱਖਿਆ ਲਈ ਆਪਣੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੀ ਹੈ। ਉਨ੍ਹਾਂ ਦੇ ਨੈੱਟਵਰਕ ਅਤੇ ਹੈਂਡਲਰਾਂ ਦਾ ਪਤਾ ਲਗਾਉਣ ਲਈ ਪੁੱਛਗਿੱਛ ਜਾਰੀ ਹੈ।
Get all latest content delivered to your email a few times a month.