ਤਾਜਾ ਖਬਰਾਂ
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅੱਜ ਸ਼ਿਵਾਲਿਕ ਨਗਰ ਢੋਲਵਾਹਾ ਪਿੰਡ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਂਹ ਦੇ ਮੌਸਮ ਦੌਰਾਨ ਪਿੰਡ ਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਖਾਸ ਤੌਰ ‘ਤੇ ਪਾਣੀ ਦੀ ਨਿਕਾਸੀ, ਸੜਕਾਂ ਦੀ ਖ਼ਰਾਬ ਹਾਲਤ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸੰਬੰਧਿਤ ਚੁਣੌਤੀਆਂ ਦੱਸੀਆਂ।
ਮੰਤਰੀ ਨੇ ਲੋਕਾਂ ਨੂੰ ਯਕੀਨ ਦਵਾਇਆ ਕਿ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪ੍ਰਾਥਮਿਕਤਾ ਦੇ ਆਧਾਰ ‘ਤੇ ਹੱਲ ਕਰੇਗੀ ਅਤੇ ਲੋਕਾਂ ਦੀ ਸੁਰੱਖਿਆ ਤੇ ਸੁਵਿਧਾ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਡਰੇਨੇਜ ਸਿਸਟਮ ਦੀ ਮੁਰੰਮਤ ਕਰਨ, ਖ਼ਰਾਬ ਸੜਕਾਂ ਨੂੰ ਠੀਕ ਕਰਨ ਅਤੇ ਮੀਂਹ ਨਾਲ ਉੱਪਜ ਰਹੀਆਂ ਹੋਰ ਸਮੱਸਿਆਵਾਂ ਲਈ ਸਥਾਈ ਹੱਲ ਲੱਭਣ ਦੇ ਨਿਰਦੇਸ਼ ਦਿੱਤੇ।
ਡਾ. ਰਵਜੋਤ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਮਕਸਦ ਪਿੰਡਾਂ ਵਿੱਚ ਵਿਕਾਸ ਦੀ ਗਤੀ ਤੇਜ਼ ਕਰਨੀ ਅਤੇ ਲੋਕਾਂ ਨੂੰ ਰਾਹਤ ਪਹੁੰਚਾਉਣੀ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਬਹੁਤ ਜਲਦੀ ਪਿੰਡ ਵਾਸੀ ਸਰਕਾਰੀ ਯਤਨਾਂ ਦੇ ਚੰਗੇ ਨਤੀਜੇ ਦੇਖਣਗੇ ਅਤੇ ਢੋਲਵਾਹਾ ਬੁਨਿਆਦੀ ਸਹੂਲਤਾਂ ਦੇ ਮਾਮਲੇ ਵਿੱਚ ਹੋਰ ਮਜ਼ਬੂਤ ਬਣੇਗਾ।
Get all latest content delivered to your email a few times a month.