ਤਾਜਾ ਖਬਰਾਂ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਪੰਜਾਬ ਦਾ ਦੌਰਾ ਕਰਕੇ ਹੜ੍ਹ ਪੀੜਤ ਹਾਲਾਤਾਂ ਦਾ ਜਾਇਜ਼ਾ ਲਿਆ। ਅੰਮ੍ਰਿਤਸਰ ‘ਚ ਪ੍ਰੈਸ ਕਾਨਫਰੰਸ ਤੋਂ ਬਾਅਦ ਉਹ ਅਜਨਾਲਾ ਪਹੁੰਚੇ ਤੇ ਕਿਸਾਨਾਂ ਨਾਲ ਮਿਲ ਕੇ ਫਸਲਾਂ ਦੇ ਨੁਕਸਾਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਦੇ ਨਾਲ ਕਾਂਗਰਸ ਸੰਸਦ ਮੈਂਬਰ ਗੁਰਜੀਤ ਔਜਲਾ, ਭਾਜਪਾ ਜਨਰਲ ਸਕੱਤਰ ਤਰੁਣ ਚੁੱਘ ਅਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ।
ਡੇਰਾ ਬਾਬਾ ਨਾਨਕ ਖੇਤਰ ਵਿੱਚ ਉਹ ਟਰੈਕਟਰ ‘ਤੇ ਸਵਾਰ ਹੋ ਕੇ ਪਹੁੰਚੇ ਅਤੇ ਪਾਣੀ ਵਿੱਚ ਉਤਰ ਕੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਪੰਜ ਜ਼ਿਲ੍ਹਿਆਂ - ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਫਿਰੋਜ਼ਪੁਰ - ਵਿੱਚ ਹੋਏ ਨੁਕਸਾਨ ਦੀ ਰਿਪੋਰਟ ਸੌਂਪੀ।
ਪ੍ਰੈਸ ਕਾਨਫਰੰਸ ਦੌਰਾਨ ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਖੁਦ ਸਥਿਤੀ ਦਾ ਅੰਦਾਜ਼ਾ ਲੈਣ ਲਈ ਭੇਜਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਪੰਜਾਬ ਦੇ ਨਾਲ ਖੜ੍ਹੀ ਹੈ ਅਤੇ ਪਹਿਲਾਂ ਹੀ ਦੋ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਨੁਕਸਾਨ ਦਾ ਮੁਲਾਂਕਣ ਕਰ ਰਹੀਆਂ ਹਨ।
Get all latest content delivered to your email a few times a month.