ਤਾਜਾ ਖਬਰਾਂ
ਚੰਡੀਗੜ੍ਹ, 4 ਸਤੰਬਰ:
ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਦਰਜਾ-4 ਯੂਨੀਅਨ ਦੇ ਭੁਪਿੰਦਰ ਸਿੰਘ ਜੰਡਪੁਰੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ। ਭੁਪਿੰਦਰ ਸਿੰਘ ਜੰਡਪੁਰੀ ਪਿਛਲੇ 29 ਸਾਲ ਤੋਂ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਮੌਜੂਦਾ ਸਮੇਂ ਉਹ ਦਫਤਰੀ ਦੇ ਅਹੁਦੇ ਉੱਪਰ ਤੈਨਾਤ ਹਨ। ਇਸ ਮੌਕੇ ਗੁਰਮੁੱਖ ਸਿੰਘ, ਦਫਤਰੀ ਨੂੰ ਵੀ ਸਰਬਸੰਪਤੀ ਨਾਲ ਮੀਤ ਪ੍ਰਧਾਨ ਬਣਾਇਆ ਗਿਆ ਹੈ।
ਜੰਡਪੁਰੀ ਨੇ ਕਿਹਾ ਕਿ ਉਹ ਯੂਨੀਅਨ ਮੈਂਬਰਾਂ ਨਾਲ ਰਲ-ਮਿਲਕੇ ਜੱਥੇਬੰਦੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਦਰਜਾ-4 ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਸਬੰਧਤ ਅਧਿਕਾਰੀਆਂ ਤੱਕ ਪੁੱਜਦੀਆਂ ਕਰਨ ਲਈ ਵੀ ਉਹ ਯਤਨ ਕਰਨਗੇ। ਉਨ੍ਹਾਂ ਆਪਣੀ ਇਹ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਲਿਆ ਹੈ।
ਇਸ ਮੌਕੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ, ਸੁਰਮੁੱਖ ਸਿੰਘ ਘੜੂੰਆਂ, ਟਿੰਕੂ, ਚਮਕੌਰ ਸਿੰਘ, ਰਵੀ ਕੁਮਾਰ, ਖੁਸ਼ਵਿੰਦਰ ਸਿੰਘ, ਜਸਵਿੰਦਰ ਸਿੰਘ ਜੱਸੀ, ਚਰਨੋ ਦੇਵੀ, ਅਮਨਦੀਪ ਕੁਮਾਰ, ਚਰਨਜੀਤ ਸਿੰਘ ਅਤੇ ਨਰੇਸ਼ ਕੁਮਾਰ ਨੇ ਭੁਪਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ਹਰ ਪੱਖੋਂ ਸਾਥ ਦੇਣ ਦਾ ਭਰੋਸਾ ਦਿੱਤਾ ਹੈ।
Get all latest content delivered to your email a few times a month.