IMG-LOGO
ਹੋਮ ਪੰਜਾਬ: ਹੜ੍ਹਾਂ ਦੌਰਾਨ ਆਪਣੀਆਂ ਜਾਨਾਂ ਗਵਾਉਂਣ ਵਾਲੇ ਲੋਕਾਂ ਦੇ ਪਰਿਵਾਰਿਕ ਮੈਂਬਰਾਂ...

ਹੜ੍ਹਾਂ ਦੌਰਾਨ ਆਪਣੀਆਂ ਜਾਨਾਂ ਗਵਾਉਂਣ ਵਾਲੇ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰ ਵੱਲੋਂ ਦਿੱਤੀ ਗਈ ਆਰਥਿਕ ਸਹਾਇਤਾ

Admin User - Sep 04, 2025 06:42 PM
IMG

- ਚਾਰ ਪਰਿਵਾਰਾਂ ਨੂੰ 4-4 ਲੱਖ ਰੁਪਏ ਦੇ ਚੈੱਕ ਕੀਤੇ ਭੇਂਟ

ਚੰਡੀਗੜ੍ਹ/ਪਠਾਨਕੋਟ, 4 ਸਤੰਬਰ:  ਪਿਛਲੇ ਦਿਨ੍ਹਾਂ ਦੋਰਾਨ ਆਏ ਹੜ੍ਹਾਂ ਦੀ ਕੁਦਰਤੀ ਮਾਰ ਹੇਠ ਜਿੱਥੇ ਪੰਜਾਬ ਦੀਆਂ ਫਸਲਾਂ ਪ੍ਰਭਾਵਿੱਤ ਹੋਈਆਂ ਹਨ, ਪਸ਼ੂਧਨ ਦਾ ਨੁਕਸਾਨ ਹੋਇਆ, ਲੋਕਾਂ ਦੇ ਘਰ ਵੀ ਪ੍ਰਭਾਵਿੱਤ ਹੋਏ ਹਨ ਉੱਥੇ ਹੀ ਨਾਲ ਸਭ ਤੋਂ ਦੁੱਖਦਾਈ ਘਟਨਾਵਾਂ ਸਾਡੀਆਂ ਬਹੁਤ ਹੀ ਕੀਮਤੀ ਜਾਨਾਂ ਚਲੀਆਂ ਗਈਆਂ, ਸਰਕਾਰ ਹਰ ਦੁੱਖ ਦੀ ਘੜ੍ਹੀ ਵਿੱਚ ਇਨ੍ਹਾ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਆਯੋਜਿਤ ਇੱਕ ਵਿਸੇਸ ਪ੍ਰੋਗਰਾਮ ਦੋਰਾਨ ਸੰਬੋਧਤ ਕਰਦਿਆਂ ਕੀਤਾ ਗਿਆ। 

ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ, ਅੰਮਿਤ ਮੰਟੂ ਹਲਕਾ ਇੰਚਾਰਜ ਸੁਜਾਨਪੁਰ, ਰਾਕੇਸ ਮੀਨਾ ਐਸ.ਡੀ.ਐਮ. ਪਠਾਨਕੋਟ, ਪਵਨ ਕੁਮਾਰ ਜਿਲ੍ਹਾ ਮਾਲ ਅਫਸਰ, ਵਿਕਰਮ ਏ.ਸੀ.ਜੀ. ਪਠਾਨਕੋਟ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜਰ ਸਨ।

ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਹੜ੍ਹਾਂ ਦੇ ਦੋਰਾਨ ਅਸੀਂ ਬਹੁਤ ਮਾਰ ਝੱਲੀ ਹੈ ਪਰ ਦੁੱਖ ਦੀ ਗੱਲ ਹੈ ਕਿ ਸਾਡੇ ਜਿਲ੍ਹੇ ਦੇ ਕੂਝ ਪਰਿਵਾਰ ਅਜਿਹੇ ਹਨ ਜਿਨ੍ਹਾਂ ਨੂੰ ਅਪਣੇ ਪਰਿਵਾਰਿਕ ਮੈਂਬਰਾਂ ਨੂੰ ਗਵਾਉਂਣਾ ਪਿਆ। ਉਨ੍ਹਾਂ ਕਿਹਾ ਕਿ ਇਸ ਅੋਖੀ ਘੜ੍ਹੀ ਵਿੱਚ ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਬਹੁਤ ਜਲਦੀ ਪਹਿਲਕਦਮੀ ਕਰਦਿਆਂ ਉਨ੍ਹਾਂ ਪਰਿਵਾਰਾਂ ਦੇ ਲਈ ਆਰਥਿਕ ਸਹਾਇਤਾਂ ਦੀ ਸੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ 8 ਪਰਿਵਾਰ ਹਨ, ਜਿਨ੍ਹਾਂ ਦੇ ਪਰਿਵਾਰਿਕ ਮੈਂਬਰ ਹੜ੍ਹਾਂ ਦੇ ਅੰਦਰ ਰੁੜ ਗਏ।

 ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ 4 ਪਰਿਵਾਰਾਂ ਦੇ ਲਈ ਜਿਸ ਵਿੱਚ ਪਿੰਡ ਅੱਤੇਪੁਰ ਤੋਂ ਨੋਜਵਾਨ ਜਗਤਾਰ, ਢਾਂਗੂ ਸਰਾਂ ਤੋਂ ਸਾਹਿਲ, ਰਾਜਪੂਰਾ ਤੋਂ ਕੇਸਵ ਕੁਮਾਰ ਅਤੇ ਰੇਸਮਾਂ ਇਨ੍ਹਾਂ ਚਾਰ ਪਰਿਵਾਰਾਂ ਦੇ ਵਾਰਿਸਾਂ ਨੂੰ ਚਾਰ-ਚਾਰ ਲੱਖ ਰੁਪਏ ਦੇ ਚੈਕ ਪੰਜਾਬ ਸਰਕਾਰ ਵੱਲੋਂ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਠਾਨਕੋਟ ਪਹਿਲਾ ਜਿਲ੍ਹਾ ਹੈ ਜਿਸ ਵਿੱਚ ਇਹ ਸੁਰੂਆਤ ਹੋਈ ਹੈ, ਜਿਲ੍ਹਾ ਪ੍ਰਸਾਸਨ ਦਾ ਵੀ ਧੰਨਵਾਦ ਹੈ ਕਿ ਉਨ੍ਹਾਂ ਬਹੁਤ ਜਲਦੀ ਕਾਰਵਾਈ ਕਰਦਿਆਂ ਰਿਪੋਰਟ ਪੇਸ ਕੀਤੀ । ਉਨ੍ਹਾਂ ਕਿਹਾ ਕਿ ਰਹਿੰਦੇ ਚਾਰ ਪਰਿਵਾਰਾਂ ਦੇ ਕਾਗਜਾਤ ਜੋ ਪੂਰਨ ਨਹੀਂ ਹਨ ਉਨ੍ਹਾ ਚਾਰ ਪਰਿਵਾਰਾਂ ਨੂੰ ਵੀ ਜਲਦੀ ਆਰਥਿਕ ਸਹਾਇਤਾਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਲਈ ਸਾਡੀ ਦਿਲੀ ਹਮਦਰਦੀ ਹੈ ਅਤੇ ਪ੍ਰਮਾਤਮਾਂ ਅੱਗੇ ਅਰਦਾਸ ਹੈ ਕਿ ਇਨ੍ਹਾਂ ਪਰਿਵਾਰਾਂ ਨੂੰ ਸੰਕਟ ਦੀ ਘੜ੍ਹੀ ਵਿੱਚ ਬਾਹਰ ਨਿਕਲਣ ਦੇ ਲਈ ਬੱਲ ਦੇਣ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.