ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਦੇ ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਥੋੜ੍ਹੀ ਹੀ ਦੇਰ ਵਿੱਚ ਫੋਰਟਿਸ ਹਸਪਤਾਲ ਪਹੁੰਚਣ ਵਾਲੇ ਹਨ। ਉੱਥੇ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਦੋਵੇਂ ਨੇਤਾ ਨਾ ਸਿਰਫ਼ ਮਾਨ ਦੀ ਸਿਹਤ ਬਾਰੇ ਨਜ਼ਦੀਕੀ ਜਾਣਕਾਰੀ ਲੈਣਗੇ, ਬਲਕਿ ਉਨ੍ਹਾਂ ਦਾ ਹਾਲ-ਚਾਲ ਵੀ ਪੁੱਛਣਗੇ। ਪਾਰਟੀ ਅੰਦਰੂਨੀ ਸਰੋਤਾਂ ਮੁਤਾਬਕ, ਚੀਮਾ ਅਤੇ ਅਰੋੜਾ ਦੀ ਇਹ ਮੁਲਾਕਾਤ ਮੁੱਖ ਮੰਤਰੀ ਦੇ ਮਨੋਬਲ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅੱਜ ਉਨ੍ਹਾਂ ਦੀ ਮਾਂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਉਨ੍ਹਾਂ ਨੂੰ ਪਹੁੰਚੇ ਹਨ।ਮੁੱਖ ਮੰਤਰੀ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੀ ਨਬਜ਼ ਦੀ ਦਰ ਪਹਿਲਾਂ ਨਾਲੋਂ ਬਿਹਤਰ ਹੋ ਗਈ ਹੈ। ਮੈਡੀਕਲ ਟੀਮਾਂ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀਆਂ ਹਨ।
Get all latest content delivered to your email a few times a month.