ਤਾਜਾ ਖਬਰਾਂ
ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਦੀਆਂ ਤਾਜ਼ਾ ਤਬਾਹਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੈਦਾਨੀ ਇਲਾਕਿਆਂ ਵਿੱਚ ਹੜ੍ਹ ਕਾਰਨ ਲੋਕਾਂ ਨੂੰ ਵੱਡੇ ਪੱਧਰ ’ਤੇ ਨੁਕਸਾਨ ਝੱਲਣਾ ਪਿਆ ਹੈ, ਤਾਂ ਦੂਜੇ ਪਾਸੇ ਪਹਾੜੀ ਇਲਾਕਿਆਂ ਵਿੱਚ ਵੀ ਬਾਰਿਸ਼ ਨੇ ਹਾਲਾਤ ਗੰਭੀਰ ਬਣਾ ਦਿੱਤੇ ਹਨ।
ਬਿਲਾਸਪੁਰ ਜ਼ਿਲ੍ਹੇ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਸ਼੍ਰੀ ਆਨੰਦਪੁਰ ਸਾਹਿਬ ਨੂੰ ਮਾਤਾ ਨੈਣਾ ਦੇਵੀ ਸ਼ਕਤੀਪੀਠ ਨਾਲ ਜੋੜਨ ਵਾਲਾ ਮੁੱਖ ਰਸਤਾ ਬੰਦ ਹੋ ਗਿਆ ਹੈ। ਪਿੰਡ ਲਮਲੈਹੜੀ ਨੇੜੇ ਭਾਖੜਾ ਨਹਿਰ ਅਤੇ ਹਾਈਡਲ ਚੈਨਲ ਨਹਿਰ ’ਤੇ ਬਣੇ ਨਵੇਂ ਪੁੱਲ ਨਾਲ ਲੱਗਦੀ ਸੜਕ ’ਤੇ ਭੂ-ਸਖਲਨ ਹੋਣ ਨਾਲ ਪੁੱਲ ਦੀ ਆਵਾਜਾਈ ਪੂਰੀ ਤਰ੍ਹਾਂ ਰੁਕ ਗਈ ਹੈ। ਹਾਲਾਤ ਦੇ ਮੱਦੇਨਜ਼ਰ ਲੋਕਾਂ ਨੂੰ ਪੁਰਾਣੇ ਪੁੱਲ ਰਾਹੀਂ ਹੀ ਯਾਤਰਾ ਕਰਨੀ ਪੈ ਰਹੀ ਹੈ।
ਇਹ ਰਸਤਾ ਬਹੁਤ ਹੀ ਮਹੱਤਵਪੂਰਨ ਮੰਨਿਆ ਜਾਂਦਾ ਹੈ, ਕਿਉਂਕਿ ਬਿਲਾਸਪੁਰ ਦੀ ਸੰਗਤ ਅਤੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਇਸੇ ਰਾਹ ਰਾਹੀਂ ਮਾਤਾ ਨੈਣਾ ਦੇਵੀ ਦੇ ਦਰਸ਼ਨ ਲਈ ਜਾਂਦੇ ਹਨ। ਭੂ-ਸਖਲਨ ਕਾਰਨ ਰਸਤਾ ਬੰਦ ਹੋ ਜਾਣ ਨਾਲ ਸ਼ਰਧਾਲੂਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਲੋਕ ਨਿਰਮਾਣ ਵਿਭਾਗ ਪੰਜਾਬ ਦੇ ਉਪ ਮੰਡਲ ਅਫਸਰ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਬਹੁਤ ਜਲਦ ਰਸਤਾ ਮੁੜ ਚਾਲੂ ਕਰ ਦਿੱਤਾ ਜਾਵੇਗਾ।
Get all latest content delivered to your email a few times a month.